ਬਠਿੰਡਾ, 15 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਇੱਕ ਮੋਬਾਇਲ ਵੈਨ ਭੇਜੀ ਗਈ ਹੈ, ਜੋ ਆਮ ਜਨਤਾ ਨੂੰ ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ 15 ਜੂਨ ਕੰਵਲਜੀਤ ਸਿੰਘ ਬਾਜਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਕਾਰਜਕਾਰੀ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ, ਡਾ. ਮਨਦੀਪ ਮਿੱਤਲ, ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਿਕਰਾਂਤ ਕੁਮਾਰ ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਅਤੇ ਜੂਡੀਸ਼ੀਅਲ ਅਫ਼ਸਰਾਂ ਸਾਹਿਬਾਨ ਨੇ ਮਿਲ ਕੇ ਇਸ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਪ੍ਰਚਾਰ ਸਮਗਰੀ ਵੀ ਵੰਡੀ ਗਈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media