ਬਠਿੰਡਾ, 15 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ (ਨਾਲਸਾ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਭਗਤਾ ਭਾਈ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਸ੍ਰੀਮਤੀ ਕਮਲਜੀਤ ਕੌਰ, ਵਕੀਲ, ਮਿਸ ਅਮਨਦੀਪ ਕੌਰ, ਵਕੀਲ ਅਤੇ ਸ੍ਰੀਮਤੀ ਪਿੰਕੀ, ਪੀ.ਐਲ.ਵੀ ਦੀ ਮਦਦ ਨਾਲ ਲਗਾਇਆ ਗਿਆ।ਸੀ.ਜੇ.ਐਮ ਨੇ ਸੈਮੀਨਾਰ ਵਿਚ ਹਾਜ਼ਰ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ `ਚ ਮਿਲਣ ਵਾਲੀਆਂ ਸਹੂਲਤਾਂ ਅਤੇ ਪੰਜੀਕ੍ਰਿਤ ਉਸਾਰੀਆਂ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਉਹਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੀ.ਜੇ.ਐਮ ਨੇ ਦੱਸਿਆ ਕਿ ਸਿਰਫ 145 ਰੁਪਏ ਦੀ ਰਜਿਸਟ੍ਰੇਸ਼ਨ ਕਰਨ ਨਾਲ ਵਿਭਾਗ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀ ਨੂੰ ਵੱਖ-ਵੱਖ ਤਰ੍ਹਾਂ ਤੇ ਲਾਭ ਦਿੱਤੇ ਹਨ, ਜਿਵੇਂ ਕਿ ਕਿਰਤੀ ਦੇ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਵਜੀਫਾ, ਲੜਕੀਆਂ ਦੇ ਵਿਆਹ ਦੀ ਸਗਨ ਸਕੀਮ, ਐਲ.ਟੀ.ਸੀ. ਸਕੀਮ ਅਤੇ ਹੋਰ ਵੱਖ-ਵੱਖ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਸੀ.ਜੇ.ਐਮ ਨੇ ਹਾਜ਼ਰ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ ਗਿਆ। ਅੰਤ ਵਿਚ ਪ੍ਰਚਾਰ ਸਮਗਰੀ ਵੀ ਵੰਡੀ ਗਈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media