Saturday, February 21, 2026

ਧੂਰੀ ਵਿਖੇ ਨਵੇਂ ਤਹਿਸੀਲਦਾਰ ਨੇ ਸੰਭਾਲਿਆ ਚਾਰਜ

PPN1506201710ਧੂਰੀ, 15 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਗੁਰਜੀਤ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਕਿਹਾ ਕਿ  ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ `ਤੇ ਜਦੋਂ ਮਰਜ਼ੀ ਚਾਹੁਣ, ਉਹਨਾਂ ਨਾਲ ਬਿਨਾਂ ਝਿਜਕ ਸਿੱਧਾ ਸੰਪਰਕ ਕਰਕੇ ਆਪਣੀ ਮੁਸ਼ਕਿਲ ਸਬੰਧੀ ਉਨਾਂ ਨੂੰ ਜਾਣੂ ਕਰਵਾ ਸਕਦੇ ਹਨ। ਵਰਣਨਯੋਗ ਹੈ ਕਿ ਗੁਰਜੀਤ ਸਿੰਘ ਧਾਰ ਕਲਾਂ ਜ਼ਿਲਾ ਪਠਾਨਕੋਟ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।ਇਸ ਮੌਕੇ ਸਤਨਾਮ ਸਿੰਘ ਸੀਨੀਅਰ ਸਹਾਇਕ ਵੀ ਹਾਜਰ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply