ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ 7ਵੀਂ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ
ਸਿੰਘ ਦੀ ਪ੍ਰੇਰਨਾ ਦੁਅਰਾ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਜੈ ਸਿੰਘ ਦੀ ਸਮੂੰਹ ਪ੍ਰਬੰਧਕ ਕਮੇਟੀ ਵੱਲੋਂ 4 ਦਿਨਾਂ ਦੇ ਦਿਨ ਦੇ ਸਮੇਂ ਦੀਆਂ ਲੜੀਆਂ ਦੇ ਜਪ-ਤਪ ਸਮਾਗਮ ਕਰਵਾਏ ਗਏ।ਇਹਨਾਂ 4 ਦਿਨਾਂ ਦੇ ਜਪ-ਤਪ ਸਮਾਗਮ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਮੂਲਮੰਤਰ ਅਤੇ ਵਾਹਿਗੁਰੂ ਜਾਪ ਦੀਆਂ ਹਾਜਰੀਆਂ ਲਗਾਈਆਂ ਅਤੇ ਰੋਜ਼ਾਨਾ 3.00 ਵਜੇ ਤੋਂ ਸ਼ਾਮ 6.00 ਵਜੇ ਤੱਕ ਕੀਰਤਨ ਦੇ ਦੀਵਾਨ ਵੀ ਸਜਾਏ ਗਏ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਵੱਲੋਂ ਕਥਾ ਕੀਰਤਨ ਦੀਆਂ ਅੰਮ੍ਰਿਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਭਾਈ ਸਾਹਿਬ ਨੇ ਕਿਹਾ ਨਵੰਬਰ 2019 ਵਿੱਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਅਵਤਾਰ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 7ਵੀਂ ਲਹਿਰ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਆਰੰਭ ਕੀਤੀ ਗਈ ਹੈ।ਇਸ ਲਹਿਰ ਨੂੰ ਸਮਰਪਿਤ ਗੁ. ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਜੈ ਸਿੰਘ ਦੀ ਸਮੂੰਹ ਪ੍ਰਬੰਧਕ ਕਮੇਟੀ ਵੱਲੋਂ 4 ਦਿਨਾਂ ਦੇ ਜਪ-ਤਪ ਬਾਣੀ ਦੇ ਪ੍ਰਵਾਹ ਚਲਾਏ ਗਏ ਹਨ।ਭਾਈ ਸਾਹਿਬ ਨੇ ਦੱਸਿਆਂ ਕਿ 7ਵੀਂ ਲਹਿਰ ਨੂੰ ਸਮਰਪਿਤ ਨਵੰਬਰ 2019 ਤੱਕ ਜਪ-ਤਪ ਦੇ ਗੁਰਮਤਿ ਸਮਾਗਮ ਲਗਾਤਾਰ ਹੁੰਦੇ ਰਹਿਣਗੇ।ਇਹਨਾਂ ਗੁਰਮਤਿ ਜਪ-ਤਪ ਦੇ ਸਮਾਗਮਾਂ ਵਿੱਚ ਸਰਬੱਤ ਦੇ ਭਲੇ ਦੀਆਂ ਅਰਦਾਸਾਂ ਹੋਣਗੀਆਂ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਏ ਜਾਣਗੇ ਤੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਹੋਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media