Friday, October 9, 2026

ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ

 ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਆ ਰਹੀ ਮਾਨਸੂਨ ਨੂੰ ਵੇਖਦੇ ਹੋਏ ਜਿਲ੍ਹੇ ਵਿੱਚ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ Kamaldeep Sangha dcਨਜਿੱਠਣ ਲਈ ਪਹਿਲ ਕਰਦੇ ਹੋਏ ਹੜ੍ਹ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਹੈ।ਜਿਲ੍ਹਾ ਮਾਲ ਅਫ਼ਸਰ ਮੁਕੇਸ਼ ਸ਼ਰਮਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਦੇ ਅਜਨਾਲਾ, ਰਾਜਾਸਾਂਸੀ, ਮਜੀਠਾ ਅਤੇ ਬਾਬਾ ਬਕਾਲਾ ਦਾ ਕੁਝ ਹਿੱਸਾ ਦਰਿਆਵਾਂ ਨਾਲ ਲੱਗਦਾ ਹੋਣ ਕਾਰਨ ਬਹੁਤ ਭਾਰੀ ਮੀਂਹ ਪੈਣ ਉੱਤੇ ਹੜ੍ਹ ਦਾ ਖ਼ਤਰਾ ਰਹਿੰਦਾ ਹੈ।ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਕਾਇਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਤੋਂ ਜਿੱਥੇ ਹੜ੍ਹ ਦੀ ਸਥਿਤੀ ਵਿੱਚ ਸਹਾਇਤਾ ਲੈਣ ਲਈ ਮਦਦ ਮਿਲੇਗੀ ਉਥੇ ਲੋਕਾਂ ਨੂੰ ਹੜ੍ਹ ਸਬੰਧੀ ਅਗਾਊਂ ਜਾਣਕਾਰੀ ਦਿੱਤੀ ਜਾ ਸਕੇਗੀ।ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 0183-2229125 ਹੈ ਅਤੇ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਇਸ ਕੰਟਰੋਲ ਰੂਮ ਤੇ ਫੋਨ ਕਰਕੇ ਹੜ੍ਹਾ ਸਬੰਧੀ ਮਦਦ ਲੈ ਸਕਦਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply