Friday, June 26, 2026

ਗਹਿਲੋਤ ਵਲੋਂ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸਮਾਜਿਕ ਨਿਆ ਸਸ਼ਕਤੀਕਰਨ ਮੰਤਰੀ ਥਾਵਰਚੰਦ ਗਹਿਲੋਤ ਨੇ ਅੰਮ੍ਰਿਤਸਰ ਵਿਚ ਚਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ PPN160620708ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਕਤ ਸੈਂਟਰ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਜੋ ਵੀ ਲੋੜ ਹੋਵੇਗੀ ਉਹ ਉਸ ਨੂੰ ਤੁਰੰਤ ਪੂਰਾ ਕਰਨਗੇ।ਅੱਜ ਵਿਭਾਗ ਦੇ ਰਾਜ ਮੰਤਰੀ ਵਿਜੈ ਸਾਂਪਲਾ ਦੇ ਨਾਲ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਨ ਆਏ ਗਹਿਲੋਤ ਨੇ ਕੇਂਦਰ ਵਿਚ ਨਸ਼ਾ ਛੱਡਣ ਲਈ ਕੀਤੇ ਗਏ ਪ੍ਰਬੰਧਾਂ ਨੂੰ ਬਾਰੀਕੀ ਨਾਲ ਵੇਖਿਆ ਅਤੇ ਉਥੇ ਦਾਖ਼ਲ ਮਰੀਜਾਂ ਨਾਲ ਵੀ ਗੱਲਬਾਤ ਕੀਤੀ।
ਗਹਿਲੋਤ ਨੇ ਕੇਂਦਰ ਦੇ ਸੰਚਾਲਕ ਡਾ. ਪੀ.ਡੀ ਗਰਗ ਕੋਲੋਂ ਨਸ਼ਾ ਛੁਡਾਉਣ ਲਈ ਵਰਤੀਆਂ ਜਾਂਦੀਆਂ ਦਵਾਈਆਂ ਅਤੇ ਤਰੀਕੀਆਂ ਬਾਰੇ ਬੜੀ ਗੰਭੀਰਤਾ ਨਾਲ ਜਾਣਕਾਰੀ ਲਈ।ਉਨ੍ਹਾਂ ਮਰੀਜਾਂ ਨੂੰ ਦਵਾਈਆਂ ਦੇ ਨਾਲ ਨਾਲ ਮਾਨਸਿਕ ਤੌਰ ਉੱਤੇ ਨਸ਼ਾ ਛੱਡਣ ਦੇ ਸਮਰੱਥ ਬਣਾਉਣ ਲਈ ਅਪਣਾਏ ਜਾਂਦੇ ਢੰਗਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ ਅਤੇ ਸਰਹੱਦੀ ਪੱਟੀ ਉਹ ਨੌਜਵਾਨ ਜੋ ਕਿਸੇ ਨਾ ਕਿਸੇ ਕਾਰਨ ਨਸ਼ੇ ਦੀ ਗ੍ਰਿਫਤ ਵਿਚ ਆ ਗਏ ਹਨ ਨੂੰ ਇਸ ਕੇਂਦਰ ਤੋਂ ਸਹਾਇਤਾ ਲੈ ਕੇ ਨਸ਼ਾ ਮੁਕਤ ਹੋਣਾ ਚਾਹੀਦਾ ਹੈ।ਉਨ੍ਹਾਂ ਡਾ. ਗਰਗ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰ ਦੀ ਮਦਦ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ।
ਗਹਿਲੋਤ ਨੇ ਕਿਹਾ ਕਿ ਭਾਰਤ ਤਾਂ ਹੀ ਦੁਨੀਆਂ ਦੇ ਨਕਸ਼ੇ ਵਿੱਚ ਚਮਕ ਸਕਦਾ ਹੈ ਜੇਕਰ ਇਥੋਂ ਦਾ ਨੌਜਵਾਨ ਸਹੀ ਜੀਵਨ ਜਾਂਚ ਸਿੱਖ ਕੇ ਦੇਸ਼ ਦੀ ਤਰੱਕੀ ਲਈ ਕੰਮ ਕਰੇ।ਉਨ੍ਹਾਂ ਇਸ ਮੌਕੇ ਪ੍ਰੈਸ ਵਾਰਤਾ ਵਿੱਚ ਕੇਂਦਰ ਸਰਕਾਰ ਵਲੋਂ ਚਲਈਆਂ ਜਾ ਰਹੀਆਂ ਵੱਖ-ਵੱਖ ਯੋਜਨਵਾਂ ਦਾ ਜਿਕਰ ਵੀ ਕੀਤਾ।ਇਸ ਮੌਕੇ ਐਸ.ਡੀ.ਐਮ ਰਾਜੇਸ਼ ਸ਼ਰਮਾ, ਏ.ਡੀ.ਸੀ.ਪੀ ਕਰਾਈਮ ਤੇਜਬੀਰ ਸਿੰਘ ਹੁੰਦਲ ਜਿਲ੍ਹਾ ਵੈਲਫੇਅਰ ਅਫ਼ਸਰ ਸੰਜੀਵ ਮੰਨਣ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply