ਬਠਿੰਡਾ, 16 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਦੀਪਕ ਬਾਂਸਲ ਨੇ ਜਾਰੀ ਪ੍ਰੈਸ
ਬਿਆਨ ’ਚ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਕਾਗਰਸ ਵੱਲੋਂ ਬਹੁਤ ਵਾਅਦੇ ਕੀਤੇ ਗਏ ਸਨ ਤੇ ਵੱਡੇ ਵੱਡੇ ਸੁਪਨੇ ਵਿਖਾਏ ਗਏ ਸਨ, ਪ੍ਰੰਤੂ ਸੱਤਾ ਵਿਚ ਆਉਣ ਤੋਂ ਬਾਅਦ ਲਗਦਾ ਸਰਕਾਰ ਮੁਲਾਜ਼ਮਾਂ ਤੇ ਜਨਤਾ ਨੂੰ ਭੁੱਲ ਹੀ ਗਈ ਹੈ।ਮੁਲਾਜ਼ਮਾਂ ਨੂੰ ਉਹਨਾਂ ਦੇ ਕੀਤੇ ਕੰਮ ਦਾ ਮਿਹਨਤਾਨਾ ਵੀ ਨਹੀ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਨੂੰ ਪਿਛਲੇ 4 ਮਹੀਨਿਆ ਤੋਂ ਤਨਖਾਹਾਂ ਨਸੀਬ ਨਹੀ ਹੋਈਆਂ।ਕੈਪਟਨ ਸਰਕਾਰ ਨੂੰ ਚੋਣਾਂ ਦੋਰਾਨ ਕੀਤਾ ਵਾਅਦਾ ਯਾਦ ਕਰਵਾਉਣ ਲਈ 20 ਜੂਨ ਨੂੰ ਸੂਬੇ ਭਰ ਦੇ ਸਮੂਹ ਠੇਕਾ ਤੇ ਆਉਟਸੋਰਸ ਮੁਲਾਜ਼ਮ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਬੈਨਰ ਹੇਠ ਰੋਸ ਜ਼ਾਹਿਰ ਕਰਨ ਲਈ ਵਿਧਾਨ ਸਭਾ ਵੱਲ ਕਾਲੇ ਝੰਡੇ ਲੈ ਕੇ ਆਉਣਗੇ, ਜਿਸ ਵਿਚ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਵੱਲੋਂ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 20 ਜੂਨ ਦੇ ਐਕਸ਼ਨ ਸਬੰਧੀ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਵੋਟਾਂ ਦੋਰਾਨ ਕਾਗਰਸ ਵੱਲੋਂ ਮੁਲਾਜ਼ਮਾਂ ਨਾਲ ਬਹੁਤ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸਰਕਾਰ ਬਣਨ `ਤੇ ਕਾਂਗਰਸ ਦਾ ਕੋਈ ਵੀ ਨੁਮਾਇੰਦਾ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਨਹੀ ਹੈ।ਸੂਬਾ ਸਰਕਾਰ ਵੱਲੋਂ ਤਨਖਾਹਾਂ ਨਾ ਦੇਣ ਅਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆ ਸੇਵਾਵਾਂ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਠੇਕਾ ਮੁਲਾਜ਼ਮਾਂ ਨੇ ਕਾਂਗਰਸ ਸਰਕਾਰ ਵਿਰੁੱਧ ਵਿਧਾਨ ਸਭਾ ਸੈਸ਼ਨ ਦੋਰਾਨ ਫਿਰ ਤੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਅਤੇ ਅੱਜ ਤੀਜੇ ਦਿਨ ਵੀ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ ਗਿਆ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media