ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਤਾ ਪ੍ਰੀਤਮ ਸਿੰਘ ਜੋ
ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀਆਂ ਅਸਥੀਆਂ ਅੱਜ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਸਮੇਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ, ਜਿੰਨਾਂ ਨੇ ਗਿਆਨੀ ਜਗਤਾਰ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਪ੍ਰੀਤਮ ਸਿੰਘ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿੰਨ੍ਹਾਂ ਦੀ ਉਚੀ ਸ਼ਖਸੀਅਤ ਕਰਕੇ ਉਨਾਂ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।ਇਸ ਮੌਕੇ ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ, ਭਗਵੰਤ ਸਿੰਘ ਨਿੱਜੀ ਸਹਾਇਕ ਅਤੇ ਹੋਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media