Monday, June 29, 2026

ਕੈਪਟਨ ਵਲੋਂ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਤੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਦੀ ਰਾਹਤ

ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਇੱਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ  ਸਾਰਾ Captain Amrinder Singhਅਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ੇ ਦੀ ਰਕਮ ਨੂੰ ਨਾ ਦੇਖਦਿਆਂ 2 ਲੱਖ ਰੁਪਏ ਦੀ ਰਾਹਤ ਦੇਣ ਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਐਲਾਨ ਕਰ ਦਿੱਤਾ ਹੈ।ਪੰਜਾਬ ਅਸੈਂਬਲੀ ਵਿੱਚ ਇਸ ਐਲਾਨ ਨਾਲ 8.75 ਲੱਖ ਛੋਟੇ ਕਿਸਾਨਾਂ ਸਮੇਤ ਕੁੱਲ 10.25 ਲੱਖ ਕਿਸਾਨਾਂ ਨੂੰ ਲਾਭ ਪੁੱਜੇਗਾ।ਇਸ ਤੋਂ ਇਲਾਵਾ ਖੁਦਕੁਸ਼ੀ ਕਰਨ ਵਾਲੇ ਸਾਰੇ ਕਿਸਾਨਾਂ ਦੇ ਫਸਲੀ ਕਰਜ਼ੇ ਵੀ ਸਰਕਾਰ ਵਲੋਂ ਵਾਪਸ ਕੀਤੇ ਜਾਣਗੇ ਅਤੇ ਖੁਦਕੁਸ਼ੀ ਪੀੜਤ ਕਿਸਾਨਾਂ ਨੂੰ ਐਕਸ ਗ੍ਰੇਸ਼ੀਆ ਰਾਸ਼ੀ  ਤਿੰਨ ਲੱਖ ਤੋਂ 5 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ।ਮੁਫਤ ਬਿਜਲੀ ਦੀ ਸਹੂਲਤ ਹਰ ਹਾਲਤ `ਚ ਜਾਰੀ ਰੱਖਣ ਦੀ ਗੱਲ ਕਰਦਿਆਂ ਸਮਰੱਥ ਕਿਸਾਨਾਂ ਨੂੰ ਆਪਣੇ ਤੌਰ `ਤੇ ਇਸ ਨੂੰ ਤਿਆਗਣ ਦੀ ਗੱਲ ਵੀ ਕਹੀ ਗਈ ਹੈ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply