ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵੱਖ ਵੱਖ ਗ੍ਰਹਿ
ਨਿਵਾਸੀਆਂ ਦੇ ਹਫ਼ਤਾਵਾਰੀ ਧਾਰਮਿਕ ਸਮਾਗਮ ਕੀਤੇ ਗਏ ਜਿਨਾਂ ‘ਚ ਮਨਿੰਦਰਜੀਤ ਸਿੰਘ ਗੁਰੂ ਤੇਗ ਬਹਾਦਰ ਨਗਰ ਅਤੇ ਦੂਜਾ ਗੁਰਲਾਲ ਸਿੰਘ ਐਡਵੋਕੇਟ, ਮਿੰਨੀ ਸੈਕਟਰੀਏ ਰੋਡ ਵਾਹਿਗੁਰੂ ਦੇ ਸ਼ੁਕਰਾਨ ਵਜੋਂ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਸੁਸਾਇਟੀ ਮੈਂਬਰਾਂ ਅਤੇ ਰਾਗੀ ਤਰਸੇਮ ਸਿੰਘ ਦੇ ਜਥੇ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਰਾਕੇਸ਼ ਸਿੰਘ, ਹਰਬਿੰਦਰ ਸਿੰਘ ਭੋਲਾ, ਦਿਲਬਾਗ ਸਿੰਘ, ਦਿਲਜੀਤ ਸਿੰਘ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਿੱਖ ਵਿਰਸਾ ਇਤਿਹਾਸ ਸਨਮਾਨ ਚਿੰਨ ਦੇ ਰੂਪ ਤਿਆਰ ਕੀਤਾ ਹੋਇਆ ਗ੍ਰਹਿ ਵਾਸੀ ਪਰਿਵਾਰਾਂ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media