Monday, March 23, 2026

ਵਧੀਆ ਰਿਹਾ ਐਮ.ਏ ਐਜੂਕੇਸ਼ਨ ਦਾ ਨਤੀਜਾ

ਬਠਿੰਡਾ, 19 ਜੂਨ   (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਐਮ.ਏ ਐਜੂਕੇਸ਼ਨ ਭਾਗ ਦੂਜਾ (ਸਮੈਸਟਰ ਤੀਜਾ) ਦੀਆਂ PPN1906201704ਪ੍ਰੀਖਿਆਵਾਂ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਰਵਨੀਤ ਕੌਰ ਨੇ 8.77 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਗਗਨਦੀਪ ਕੌਰ ਨੇ 8.27 ਐਸ.ਜੀ.ਪੀ.ਏ ਹਾਸਿਲ ਕਰਕੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 8.23 ਐਸ.ਜੀ.ਪੀ.ਏ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਨਾਇਬ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਵੱਖ-ਵੱਖ ਸੈਮੀਨਾਰਾਂ ਵਿੱਚ ਪੇਪਰ ਪੜਣ, ਵਿਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ’ਚ ਹਿੱਸਾ ਲੈਣ ਅਤੇ ਆਧੁਨਿਕ ਲੈਬੋਰਟਰੀਆਂ ਦੀ ਬਦੌਲਤ ਸਾਰੇ ਪ੍ਰੈਕਟੀਕਲ ਕਰਵਾਉਣ ਨਾਲ ਵਿਦਿਆਰਥੀਆਂ ਦੇ ਗਿਆਨਲੂਲੂ’ਚ ਵਾਧਾ ਹੋਇਆ ਹੈ।ਉਹਨਾਂ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਸੁਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜਾ ਪ੍ਰਾਪਤ ਹੋਇਆ ਹੈ।ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਐਮ.ਏ ਐਜੂਕੇਸ਼ਨ ਦੇ ਨਵੇ ਸੈਸ਼ਨ ਦੇ ਦਾਖਲੇ ਲਈ ਯੂਨੀਵਰਸਿਟੀ ਨਿਯਮਾਂ ਅਨੁਸਾਰ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਇਸ ਮੌਕੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਪਿ੍ਰੰਸੀਪਲ ਸਮੇਤ ਸਾਰੇ ਸਟਾਫ਼ ਮੈਂਬਰਾਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply