ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਮਤੀਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ
ਦਿਹਾੜੇ ਨੂੰ ਸਮਰਪਿਤ ਸਮਾਗਮ ਸਮਾਗਮ ਦੀ ਅਰੰਭਤਾ ਭਾਈ ਤਰਸੇਮ ਸਿੰਘ ਹਰਰਾਇਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਕੀਤੀ।। ਕੀਰਤਨ ਦੀ ਸਮਾਪਤੀ ਉਪਰੰਤ ਭਾਈ ਹਰਦੀਪ ਸਿੰਘ (ਡਾ:) ਖਿਆਲੀਵਾਲੇ ਨੇ ਪੰਜਵੇਂ ਗੁਰੂ ਸਾਹਿਬ ਜੀ ਦੀ ਸ਼ਹੀਦੀ ਪਿੱਛੇ ਮੁੱਖ ਕਾਰਨਾਂ ਨੂੰ ਸੰਗਤ ਨਾਲ ਵਿਸਥਾਰ ਸਹਿਤ ਸਾਂਝੇ ਕਰਦਿਆਂ ਦੱਸਿਆ ਕਿ ਭਾਵੇਂ ਸ਼ਹੀਦੀ ਦਾ ਇੱਕ ਕਾਰਨ ਗੁਰੂ ਸਾਹਿਬ ਜੀ ਵੱਲੋਂ ਸੰਗਤਾਂ ਦੇ ਕਹਿਣ ‘ਤੇ ਆਪਣੇ ਸਾਹਿਬਜ਼ਾਦੇ (ਗੁਰੂ) ਹਰਗੋਬਿੰਦ ਸਾਹਿਬ ਜੀ ਲਈ ਚੰਦੂ ਦੀ ਲੜਕੀ ਦਾ ਰਿਸ਼ਤਾ ਅਪ੍ਰਵਾਨ ਕਰਨਾ ਵੀ ਸੀ ਪਰ ਸਿਰਫ ਇਹੀ ਮੁੱਖ ਕਾਰਨ ਨਹੀਂ ਸੀ, ਬਲਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਮੌਕੇ ਗੁਰੂ ਅਰਜਨ ਸਾਹਿਬ ਜੀ ਦੀ ਵੱਧ ਰਹੀ ਲੋਕਪਿ੍ਰਯਤਾ ਤੋਂ ਪ੍ਰੇਸ਼ਾਨੀ ਅਤੇ ਗੁਰਗੱਦੀ ਪ੍ਰਾਪਤ ਕਰਨ ਦੀ ਲਾਲਸਾ ਅਧੀਨ ਕੁਝ ਲੋਕਾਂ ਵੱਲੋਂ ਗੁਰੂ ਘਰ ਦੀ ਵਿਰੋਧਤਾ ਆਦਿਕ ਮੁੱਖ ਕਰਨ ਸਨ।ਜਿਨਾਂ ਨੂੰ ਜਹਾਂਗੀਰ ਤੱਕ ਪਹੁੰਚਾਉਣ ਲਈ ਉਸ ਦੇ ਅਹਿਲਕਾਰ ਚੰਦੂ ਨੇ ਇੱਕ ਕੜੀ ਦਾ ਕੰਮ ਕਰਕੇ ਸ਼ਹੀਦੀ ਲਈ ਪੂਰਾ ਤਾਣਾ ਬਾਣਾ ਉਣ ਕੇ ਗੁਰੂ ਸਾਹਿਬ ਜੀ ਨੂੰ ਸ਼ਹੀਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।ਡਾ: ਹਰਦੀਪ ਸਿੰਘ ਨੇ ਕਿਹਾ ਇਹ ਹਾਲਤ ਸਿਰਫ ਗੁਰੂ ਸਾਹਿਬ ਜੀ ਦੀ ਸ਼ਹੀਦੀ ਮੌਕੇ ਹੀ ਨਹੀਂ ਸਨ ਬਲਕਿ ਗੁਰਬਾਣੀ ਦਾ ਸੱਚ ਲੋਕਾਂ ਤੱਕ ਪਹੁੰਚਾਉਣ ਤੋਂ ਰੋਕਣ ਲਈ ਅੱਜ ਵੀ ਮੌਜੂਦ ਹਨ।ਉਨਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਉਣਾ ਤਾਂ ਹੀ ਸਫਲ ਹੈ ਜੇ ਕਰ ਅਸੀਂ ਉਨਾਂ ਤੋਂ ਪ੍ਰੇਰਣਾਂ ਲੈ ਕੇ ਸੱਚ ‘ਤੇ ਪਹਿਰਾ ਦੇਣ ਦੀ ਜਾਂਚ ਸਿੱਖਣ ਵੱਲ ਵਧਣਾਂ ਸ਼ੁਰੂ ਕਰੀਏ।ਗੁਰਮਤਿ ਅਤੇ ਇਤਿਹਾਸਕ ਵੀਚਾਰਾਂ ਉਪ੍ਰੰਤ ਨਾਨਕਸ਼ਾਹੀ ਕੈਲੰਡਰ ਵੱਲ ਸੰਗਤਾਂ ਦਾ ਧਿਆਨ ਦਵਾਇਆ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media