ਸੰਦੌੜ, 19 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਸ਼ੇਰਗੜ੍ਹ ਚੀਮਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਸਿੱਖ
ਸੰਗਤਾਂ ਨੂੰ ਗੁਰਬਾਣੀ ਰਾਹੀਂ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਲਈ ਡੇਢ ਮਹੀਨੇ ਲਈ ਅਮਰੀਕਾ ਵਿਖੇ ਰਾਵਾਨਾ ਹੋਏ ਸਨ ਦਾ ਵਤਨ ਪਰਤਨ ‘ਤੇ ਇਲਾਕੇ ਦੀਆਂ ਸੰਗਤਾਂ ਨੇ ਭਰਵਾਂ ਸੁਆਗਤ ਕੀਤਾ ਹੈ।ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਨੇ ਕਿਹਾ ਉਹ ਆਪਣਾ ਪੂਰਾ ਜੀਵਨ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪ੍ਰਚਾਰ ਕਰਦੇ ਰਹਿਣਗੇ ।ਇਸ ਮੌਕੇ ਸੰਤ ਬਾਬਾ ਸਾਧੂ ਰਾਮ ਦੇ ਪੜਪੋਤਰੇ ਭਾਈ ਹਰਦੀਪਕ ਸਿੰਘ ਖਾਲਸਾ, ਥਾਣੇਦਾਰ ਸਤਵਿੰਦਰ ਸਿੰਘ, ਗੁਰਮੀਤ ਸਿੰਘ ਰਾਏਕੋਟ, ਗਗਨਦੀਪ ਸਿੰਘ, ਕੁਲਵੰਤ ਸਿੰਘ, ਗੁਲਾਬ ਸਿੰਘ, ਦਰਸਨ ਸਿੰਘ, ਅਮਿ੍ਰੰਤ ਸਿੰਘ, ਸੋਹਣਜੀਤ ਸਿੰਘ, ਸੰਦੀਪ ਸਿੰਘ ਬੜੀ ਅਤੇ ਚਰਨਜੀਤਪਾਲ ਸਿੰਘ, ਬਲਵੀਰ ਸਿੰਘ ਰਾਗੀ ਆਦਿ ਆਗੂ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media