Tuesday, June 30, 2026

ਟ੍ਰੈਫਿਕ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ, 20 ਦੇ ਕਰੀਬ ਕੱਟੇ ਚਲਾਨ

ਕਾਰਾਂ `ਚ ਕਾਲੀਆਂ ਜਾਲੀਆਂ ਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ  ਪਵਨ ਸ਼ਰਮਾ
ਧੂਰੀ, 19 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਟ੍ਰੈਫਿਕ ਇੰਚਾਰਜ ਸ਼੍ਰੀ ਪਵਨ ਕੁਮਾਰ ਸ਼ਰਮਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਦੇ ਕਰੀਬ ਵਿਅਕਤੀਆਂ ਦੇ ਵਾਹਨਾਂ ਦੇ PPN1906201712ਚਲਾਨ ਕੱਟੇ ਗਏ।ਪਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਪੁਲਿਸ ਵੱਲੋਂ ਕਾਲੀਆਂ ਜਾਲੀਆਂ ਲਗੀਆਂ ਗੱਡੀਆਂ ਅਤੇ ਬਿਨਾਂ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਚੈਕਿੰਗ ਕਰਕੇ ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ।ਉਹਨਾਂ ਕਾਰਾਂ ਵਿੱਚ ਲੱਗੀਆਂ ਕਾਲੀਆਂ ਜਾਲੀਆਂ ਵੀ ਉਤਰਵਾਈਆਂ। ਉਹਨਾਂ ਕਿਹਾ ਕਿ ਕਈ ਗੈਂਗਸਟਰ ਅਤੇ ਸਮਾਜ ਵਿਰੋਧੀ ਅਨਸਰ ਕਾਰਾਂ ਵਿੱਚ ਕਾਲੀਆਂ ਜਾਲੀਆਂ ਲਗਾ ਕੇ ਪੁਲਿਸ ਨੂੰ ਚਕਮਾ ਦੇਣ ਵਿੱਚ ਕਾਮਯਾਬ ਹੋ ਜਾਂਦੇ ਹਨ ਅਤੇ ਪੁਲਿਸ ਨੂੰ ਵੀ ਗੱਡੀਆਂ ਅੰਦਰ ਕਾਲੀਆਂ ਜਾਲੀਆਂ ਲੱਗੀਆਂ ਹੋਣ ਕਾਰਨ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਕਰਨੀ ਮੁਸ਼ਕਿਲ ਹੁੰਦੀ ਹੈ।ਉਹਨਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰਜ਼ `ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਕੇਵਲ ਸਿੰਘ, ਮੱਖਣ ਸਿੰਘ, ਮਿੱਠੂ ਸਿੰਘ ਅਤੇ ਹੈਪੀ ਸਿੰਘ ਆਦਿ ਵੀ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply