Monday, October 12, 2026

ਵਰਲਡ ਯੂਨੀਵਰਸਿਟੀ ਦੇ ਟਰਸਟ ਦੀ ਇਕੱਤਰਤਾ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੱਜ ਕਲਗੀਧਰ ਨਿਵਾਸ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ SGPCਸ਼ਤਾਬਦੀ ਮੈਮੋਰੀਅਲ ਟਰੱਸਟ ਦੀ ਇਕੱਤਰਤਾ ਦੀ ਪ੍ਰਧਾਨਗੀ ਪੋ੍ਰਫੈਸਰ ਕ੍ਰਿਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ।ਟਰੱਸਟ ਮੈਂਬਰਾ ਦੇ ਨਾਲ ਸਾਬਕਾ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਟਰੱਸਟ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਅਕਾਦਮਿਕ ਲੋੜਾਂ ਨੂੰ ਮੁੱਖ ਰੱਖਦੇ ਹੋਏ 07 ਪ੍ਰੋਫੈਸਰਾਂ, 02 ਐਸੋਸੀਏਟ ਪ੍ਰੋਫੈਸਰਾਂ ਅਤੇ 23 ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਨੂੰ ਰਚਣ ਦੀ ਪ੍ਰਵਾਨਗੀ ਦਿੱਤੀ।ਯੂਨੀਵਰਸਿਟੀ ਦੀਆਂ ਮਹਿਲਾ ਕਰਮਚਾਰੀਆਂ ਲਈ ਮੌਜੂਦਾ 120 ਦਿਨਾਂ ਦੀ ਪ੍ਰਸੂਤਾ ਛੁੱਟੀ ਨੂੰ ਵਧਾਉਂਦੇ ਹੋਏ ਭਾਰਤ ਸਰਕਾਰ ਦੇ ਮੈਟਰਨਿਟੀ ਬੈਨੇਫਿਟ ਐਕਟ (ਸੋਧ) 2017 ਅਨੁਸਾਰ 26 ਹਫ਼ਤਿਆਂ ਦੀ ਛੁੱਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਹਿਲਾ ਕਰਮਚਾਰੀਆਂ ਦੀਆਂ ਸਲਾਨਾ ਅਚਨਚੇਤੀ ਛੁੱਟੀਆਂ 10 ਤੋਂ ਵਧਾ ਕੇ 15 ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਦੇ ਅਧਿਆਪਨ ਕਰਮਚਾਰੀਆਂ ਦੀ ਤਨਖਾਹ ਤਰੱਕੀ ਦੀ ਮਿਤੀ ਯੂ.ਜੀ.ਸੀ ਨਿਯਮਾਂ ਤਹਿਤ ਇਕਸਾਰ ਕਰਦੇ ਹੋਏ 01 ਜੁਲਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਨੂੰ 01 ਜੂਨ, 2017 ਤੋਂ 6% ਦੇ ਵਾਧੇ ਤੇ ਮੋਹਰ ਲਗਾਈ ਗਈ।ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ-ਅਧਿਆਪਨ ਵਿਭਾਗਾਂ ਵਿਚ ਭਰਤੀ ਲਈ ਕਮੇਟੀਆਂ ਦੀ ਬਣਤਰ ਨੂੰ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਪਰਕਾਸ਼ ਸਿੰਘ ਬਾਦਲ ਨੇ ਟਰੱਸਟ ਦੇ ਕੰਮਾ ਦੀ ਪ੍ਰਸ਼ੰਸਾ ਕਰਦੇ ਹੋਏ ਆਸ਼ਾ ਜਤਾਈ ਕਿ ਟਰੱਸਟ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ ਲਈ ਹੋਰ ਵੀ ਦ੍ਰਿੜ੍ਹ ਨਿਸ਼ਚੇ ਨਾਲ ਕੰਮ ਕਰੇਗਾ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਯੂਨੀਵਰਸਿਟੀ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰੇਗੀ। ਅੱਜ ਦੀ ਇਕੱਤਰਤਾ ਦੇ ਏਜੰਡੇ ਨੂੰ ਮੈਂਬਰ ਸਕੱਤਰ ਟਰੱਸਟ, ਸਰਦਾਰ ਦਰਬਾਰਾ ਸਿੰਘ ਗੁਰੂ ਨੇ ਪੇਸ਼ ਕੀਤਾ ਅਤੇ ਉਨ੍ਹਾਂ ਦੇ ਨਾਲ ਜਸਟਿਸ (ਰਿਟਾ.) ਨਿਰਮਲ ਸਿੰਘ, ਆਰ.ਐਸ ਮਾਨ, ਬਲਦੇਵ ਸਿੰਘ ਕਾਇਮਪੁਰ, ਜੈਪਾਲ ਸਿੰਘ ਮੰਡੀਆਂ, ਰਘੂਜੀਤ ਸਿੰਘ ਵਿਰਕ, ਬੀਬੀ ਕਿਰਨਜੋਤ ਕੋਰ, ਹਰਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਪਰਮਜੀਤ ਕੌਰ ਲਾਂਡਰਾ, ਸਰਦਾਰ ਅਮਰਜੀਤ ਸਿੰਘ ਸਿੱਧੂ ਅਤੇ ਵਿਸ਼ੇਸ਼ ਸੱਦੇ ਤੇ ਹਰਚਰਨ ਸਿੰਘ, ਮੁੱਖ ਸਕੱਤਰ, ਸ਼ੋ੍ਰ.ਗੁ.ਪ੍ਰੰ. ਕਮੇਟੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਯੂਨੀਵਰਸਿਟੀ ਵੱਲੋਂ ਡਾ. ਸੁਖਦਰਸ਼ਨ ਸਿੰਘ ਖਹਿਰਾ, ਵਾਈਸ-ਚਾਂਸਲਰ ਅਤੇ ਡਾ. ਪਰਿਤਪਾਲ ਸਿੰਘ ਰਜਿਸਟਰਾਰ ਵੀ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply