ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਚੁੱਕੀ ਗੁਰੂ ਨਗਰੀ ਤੋਨ ਮੈਡੀਕਲ ਖੇਤਰ ਦੀ ਉੱਘੀ ਸ਼ਖਸ਼ੀਅਤ ਡਾਕਟਰ ਨਿਰੰਕਾਰ
ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਅੰਤਰਰਾਸ਼ਟਰੀ ਕਾਨਫਰੰਸ ਓਨ ਬਾਇਓਮਾਰਕਰ ਰਿਸਰਚ ਇਨ ਕਲਿਨੀਕਲ ਮੈਡੀਸਨ ਵਿੱਚ ਲੈਕਚਰ ਦੇਣ ਲਈ ਸੱਦਾ ਪੱਤਰ ਮਿਲਿਆ ਹੈ।ਇਹ ਕਾਨਫਰੰਸ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ 19 ਤੋਂ 21 ਫਰਵਰੀ 2018 ਨੂੰ ਹੋ ਰਹੀ ਹੈ।ਇਸ ਕਾਨਫਰੰਾ ਦੇ ਸਕੱਤਰ ਪ੍ਰੀਏਨਕਾ ਐਮ ਨੇ ਡਾਕਟਰ ਨੇਕੀ ਨੂੰ ਲਿਖਤੀ ਸੂਚਨਾ ਭੇਜੀ ਹੈ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅਮਮ੍ਰਿਤਸਰ ਦਾ ਨਾਮ ਪੂਰੀ ਦੁਨੀਆ ਵਿੱਚ ਉਚਾ ਹੋਇਆ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media