ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਤੀਸਰੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਅੱਜ ਬਹੁਪੱਖੀ ਹੁਨਰ ਵਿਕਾਸ ਕੇਂਦਰ ਵਿਖੇ ਸਮਾਗਮ ਕੀਤਾ
ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕੀਤੀ।
ਉਨਾਂ ਨੇ ਸੈਂਟਰ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਤਮਾ, ਸਰੀਰ ਅਤੇ ਮਨ ’ਤੇ ਕਾਬੂ ਪਾਉਣ ਲਈ ਯੋਗਾ ਅਭਿਆਸ ਇਕ ਐਸਾ ਸਾਧਨ ਹੈ ਜਿਸ ਨਾਲ ਸਰੀਰ ਨੂੰ ਸੁੰਦਰ, ਨਰੋਆ ਅਤੇ ਤੰਦਰੁਸਤ ਰੱਖਿਆ ਜਾ ਸਕਦਾ ਹੈ।ਉਨਾਂ ਕਿਹਾ ਕਿ ਇਹ ਸਾਡੇ ਦੇਸ਼ ਦੀ ਬਹੁਤ ਪੁਰਾਣੀ ਸਾਧਨਾ ਹੈ, ਜਿਸਦੀ ਮਦਦ ਨਾਲ ਸਾਡੇ ਰਿਸ਼ੀ ਮੁਨੀ ਲੰਬਾ ਅਤੇ ਤੰਦਰੁਸਤ ਜੀਵਨ ਬਤੀਤ ਕਰ ਸਕੇ। ਉਨਾਂ ਕਿਹਾ ਕਿ ਅਭਿਆਸ ਨਾਲ ਲੰਬੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਪਿਛਲੇ ਬੈਚ ਦੇ ਪਾਸ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ।ਕੇਂਦਰ ਦੇ ਪਿ੍ਰੰਸੀਪਲ ਸੁਖਜਿੰਦਰ ਪਾਲ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਜੀ ਆਇਆਂ ਆਖਿਆ ਅਤੇ ਬੱਚਿਆਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਕੰਵਰ ਸੁਖਜਿੰਦਰ ਸਿੰਘ ਏ.ਪੀ.ਓ, ਇੰਜੀ: ਅਮਿਤ ਕੁਮਾਰ, ਸ਼ਰਨਜੀਤ ਸਿੰਘ, ਮੈਡਮ ਮਨਦੀਪ ਕੌਰ, ਅਮਨਦੀਪ ਕੌਰ, ਦਿਨੇਸ਼ ਅਰੋੜਾ, ਮਨਮੀਤ ਕੌਰ, ਦਲਵਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਹੋਰ ਕਈ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media