Tuesday, October 13, 2026

ਮਾਸਟਰ ਟ੍ਰੇਨਰਾਂ ਨੇ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕਰਵਾਏ ਯੋਗ ਅਭਿਆਸ

PPN2106201726ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰ ਕਰਤਾਰ ਪੈਲੇਸ ਸੈਲੀ ਕੁਲੀਆਂ ਪਠਾਨਕੋਟ ਵਿਖੇ ਆਰਯੁਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲਾ ਪ੍ਰਸ਼ਾਸਨ, ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ, ਸਿਵਲ ਹਸਪਤਾਲ ਦਾ ਸਟਾਫ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਤੀਸਰਾ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, ਵਿਵੇਕ ਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਪਠਾਨਕੋਟ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਵਿਸ਼ੇਸ਼ ਤੋਰ ਤੇ ਸਾਮਲ ਹੋਏ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਡਾ. ਮੋਹਨ ਲਾਲ ਅੱਤਰੀ, ਡਾ. ਵਿਜੈ ਸਰਮਾ ਜਿਲਾ ਆਰਯੂਵੈਦਿਕ ਅਫਸਰ, ਡਾ. ਤਰਸੇਮ ਸਿੰਘ ਡੀ.ਐਚ.ਓ., ਰਣਜੀਤ ਸਿੰਘ ਡੀ.ਐਸ.ਪੀ ਸਪੈਸਲ ਬ੍ਰਾਂਚ, ਕੁਲਦੀਪ ਸਿੰਘ ਡੀ.ਐਸ.ਪੀ ਹੈਡਕੁਆਰਟਰ,  ਬਲਦੇਵ ਰਾਜ ਜਿਲਾ ਸਿੱਖਿਆ ਅਧਿਕਾਰੀ (ਸੈਕੰਡਰੀ), ਆਸ਼ਾ ਭਗਤ, ਡਾ. ਮੋਹਣ ਲਾਲ ਅੱਤਰੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ, ਪੱਤਵੰਤੇ ਸ਼ਹਿਰੀ ਅਤੇ ਆਮ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਯੋਗਾ ਕੈਂਪ ਦੀ ਸ਼ੁਰੂਆਤ ਵਿੱਚ ਮਾਸਟਰ ਟ੍ਰੇਨਰਾਂ ਨੇ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਯੋਗ ਅਭਿਆਸ ਅਤੇ ਯੋਗਾ ਦੇ ਵੱਖ ਵੱਖ ਤਰਾਂ ਦੇ ਆਸਨ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਵਿਅਕਤੀ ਦੀ ਬੁੱਧੀ ਅਤੇ ਮਾਨਸਿਕਤਾ ਦਾ ਵਿਕਾਸ ਹੁੰਦਾ ਹੈ, ਉਥੇ ਸਰੀਰਿਕ ਰੋਗਾਂ ਤੋਂ ਵੀ ਮੁਕਤੀ ਮਿਲਦੀ ਹੈ ਅਤੇ ਵਿਅਕਤੀ ਤੰਦਰੁਸਤ ਰਹਿੰਦਾ ਹੈ।ਉਨਾਂ ਕਿਹਾ ਕਿ ਯੋਗ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਹੈ ਅਤੇ ਅੱਜ ਸਾਰਾ ਵਿਸ਼ਵ ਤੀਸਰਾ ਯੋਗ ਦਿਵਸ ਮਨਾ ਰਿਹਾ ਹੈ।ਉਨਾਂ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਲੋਕ ਸਰੀਰਿਕ ਪੱਖੋਂ ਸਿਹਤਮੰਦ ਹੋਣਗੇ, ਉਥੇ ਮਾਨਸਿਕ ਤਣਾਅ ਵੀ ਘੱਟਣਗੇ।ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਦਿਨ ਮਨਾਉਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਅਕਤੀ ਨੂੰ ਸਮਾਂ ਕੱਢ ਕੇ ਹਰ ਰੋਜ਼ ਸਵੇਰੇ ਯੋਗਾ ਕਰਨਾ ਚਾਹੀਦਾ ਹੈ।  ਉਨਾਂ ਕਿਹਾ ਕਿ ਯੋਗਾ ਸਾਡੇ ਮਾਨਸਿਕ ਅਤੇ ਸਰੀਰਿਕ ਰੋਗਾਂ ਨੂੰ ਦੂਰ ਕਰਦਾ ਹੈ।ਉਨਾਂ ਕਿਹਾ ਕਿ ਯੋਗ ਦੀਆਂ ਵੱਖ ਵੱਖ ਵਿੱਧੀਆਂ ਅਪਨਾਉਣ ਨਾਲ ਸਾਡਾ ਸਰੀਰ ਅਰੋਗ ਰਹਿੰਦਾ ਹੈ ਅਤੇ ਚਿਹਰੇ ਦੀ ਚਮਕ ਵੀ ਵੱਧਦੀ ਹੈ।ਉਨਾਂ ਦੱਸਿਆ ਕਿ ਅੱਜ ਜ਼ਿਲੇ ਅੰਦਰ ਵੱਖ-ਵੱਖ ਥਾਵਾਂ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ।ਇਸ ਮੋਕੇ ਤੇ ਯੋਗਾ ਕਰਨ ਵਾਲਿਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply