ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਬਿਆਨ ਵਿੱਚ ਆਖਿਆ ਹੈ ਕਿ ਵਿਧਾਨ ਸਭਾ ਵਿਚ ਜੋ ਵਿਧਾਇਕ
ਭਾਈ ਪਿਰਮਿਲ ਸਿੰਘ ਦੀ ਕੁੱਟਮਾਰ ਕਰਕੇ ਮਾਰਸ਼ਲਾਂ ਵੱਲੋਂ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨਾਂ ਕਿਹਾ ਕਿ ਜੇਕਰ ਵਿਧਾਨ ਸਭਾ ਵਿਚ ਜਿਥੋਂ ਕਾਨੂੰਨ ਪਾਸ ਹੋਣੇ ਹਨ, ਓਥੇ ਹੀ ਦਸਤਾਰਾਂ ਉਤਾਰਨੀਆਂ ਹਨ ਤਾਂ ਸਰਕਾਰ ਕਿਸ ਚੀਜ਼ ਦਾ ਨਾਮ ਰਹਿ ਜਾਵੇਗਾ। ਦਸਤਾਰ ਤਾਂ ਹਰੇਕ ਵਿਅਕਤੀ ਦੀ ਆਨ-ਸ਼ਾਨ ਹੈ, ਪ੍ਰੰਤੂ ਅੱਜ ਤਾਂ ਸਰਕਾਰ ਹੀ ਇਸ ਦਸਤਾਰ ਨੂੰ ਪੈਰਾਂ ਵਿਚ ਰੋਲ ਰਹੀ ਹੈ।ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜੀ ਹੈ। ਸਰਕਾਰ ਵੱਲੋਂ ਉਨ੍ਹਾਂ ਮਾਰਸ਼ਲਾਂ ਉਪਰ ਤੁਰੰਤ ਢੁੱਕਵੀਂ ਕਾਰਵਾਈ ਕਰਕੇ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।ਜਿਸ ਨਾਲ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਵੀ ਕਾਰਵਾਈ ਕਰਨ ਦਾ ਕਿਸੇ ਵੀ ਮਾਰਸ਼ਲ ਦਾ ਹੋਸਲਾਂ ਨਾ ਪਵੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media