ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵਲੋਂ ਸਾਲ 1984 ਦੇ ਸਿੱਖ ਕਤਲੇਆਮ ਦੌਰਾਨ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਪੜ੍ਹੇ-ਲਿਖ੍ਹੇ ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਕਿੱਤਾ ਸਿਖਲਾਈ ਕੋਰਸ ਦੀ ਟ੍ਰੇਨਿੰਗ ਦੇਣ ਲਈ ਉਨ੍ਹਾਂ ਪਾਸੋ ਅਰਜੀਆਂ ਦੀ ਮੰਗ ਕੀਤੀ ਗਈ ਹੈ।ਜੋ ਕਿ ਅੱਠਵੀਂ ਜਮਾਤ ਤੋਂ ਮੈਟ੍ਰਿਕ ਜਾਂ +2 ਪਾਸ ਹਨ।ਇਨ੍ਹਾਂ ਦੀ ਉਮਰ 18 ਤੋਂ ਲੈ ਕੇ 35 ਸਾਲ ਵਿਚਕਾਰ ਹੋਣੀ ਚਾਹੀਦੀ ਹੈ।ਇਹ ਕਿੱਤਾ ਸਾਲ 1984 ਦੇ ਪੀੜਤ ਪਰਿਵਾਰਾਂ ਦੇ ਬੱਚਿਆਂ ਲਈ ਵਿਸ਼ੇਸ਼ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਜਾਂ ਫਿਰ ਕਿਸੇ ਵੀ ਸਰਕਾਰ ਜਾਂ ਗੈਰ ਸਰਕਾਰੀ ਅਦਾਰੇ ਵਿਚ ਨੋਕਰੀ ਲਗਵਾਉਣ ਸ਼ਾਮਲ ਹੋਵੇਗਾ।ਇਸ ਸਿਖਲਾਈ ਸਰਕਾਰ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਵੱਖ ਵੱਖ ਤਰ੍ਹਾਂ ਦੇ ਕੋਰਸਾਂ ਦੀ ਸਿਖਲਾਈ ਕਿੱਤਾ ਮੁਖੀਆਂ ਵਲੋਂ ਦਿੱਤੀ ਜਾਵੇਗੀ।ਇਸ ਸਬੰਧੀ ਜਿਆਦਾ ਜਾਣਕਾਰੀ ਲਈ ਸੰਸਥਾ ਦੇ ਦਫ਼ਤਰ ਦੰਗਾ ਪੀੜਤ ਪਰਿਵਾਰ ਕਮੇਟੀ ਮਿੰਨੀ ਸੈਕਟਰੀਏਟ ਰੋਡ ਵਿਖੇ ਪ੍ਰਧਾਨ ਅਮਰਜੀਤ ਸਿੰਘ ਨਾਲ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹੋ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media