ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ ਦੀਆਂ ਹੀ ਸੇਵਾਵਾਂ ਲਈਆਂ ਜਾਣ ਅਤੇ ਇਨ੍ਹਾਂ ਦੇ ਮਾਰਫ਼ਤ ਅਰਜ਼ੀ ਲਗਾਉਣ ਤੋਂੇ ਪਹਿਲਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ ਰਜਿਸਟਰੇਸ਼ਨ ਪ੍ਰਮਾਣ ਪੱਤਰ ਦੀ ਪੜਤਾਲ ਜ਼ਰੂਰ ਕਰ ਲਈ ਜਾਵੇ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਅਤੇ ਵਿਦੇਸ਼ ਭੇਜਣ ਦੇ ਨਾਂ ’ਤੇ ਹੁੰਦੀ ਕਥਿਤ ਠੱਗੀ ਨੂੰ ਰੋਕਣ ਲਈ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012, ਸੋਧ ਐਕਟ 2014 ਅਤੇ ਨਿਯਮ 2013, ਸੋਧ ਨਿਯਮ 2014 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਕਾਨੂੰਨ ਅਨੁਸਾਰ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟ ਏਜੰਟਾਂ ਅਤੇ ਆਇਲਟਸ ਸੰਸਥਾਵਾਂ ਲਈ ਇਹ ਲਾਜ਼ਮੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਣਾਉਣ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਅਣ-ਅਧਿਕਾਰਤ ਟਰੈਵਲ ਏਜੰਟ ਰਾਹੀਂ ਵਿਦੇਸ਼ ਜਾਣ ਵਾਲੇ ਵਿਅਕਤੀ ਅਕਸਰ ਧੋਖੇ ਦਾ ਸ਼ਿਕਾਰ ਹੋ ਜਾਂਦੇ ਹਨ ਜਦੋਂ ਕਿ ਬਾਅਦ ਵਿਚ ਅਜਿਹੇ ਫਰਜੀ ਟਰੈਵਲ ਏਜੰਟ ਠੱਗੀ ਮਾਰ ਕੇ ਗਾਇਬ ਹੋ ਜਾਂਦੇ ਹਨ ਕਿਉਂਕਿ ਉਹਨਾਂ ਦਾ ਕੋਈ ਪੱਕਾ ਥਾਂ ਟਿਕਾਣਾ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਟਰੈਵਲ ਏਜੰਟ, ਜੋ ਬਿਨਾਂ ਰਜਿਸਟਰੇਸ਼ਨ ਦੇ ਅਜਿਹੇ ਕੰਮਾਂ ਵਿਚ ਲਿਪਤ ਪਾਇਆ ਗਿਆ ਤਾਂ ਉਸ ਖਿਲਾਫ ਸ਼ਿਕਾਇਤ ਆਉਣ ਤੇ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media