Thursday, November 21, 2024

ਦਿੱਲੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

PPN150205

ਨਵੀਂ ਦਿੱਲੀ, 14 ਫਰਵਰੀ 2014( ਪੰਜਾਬ ਪੋਸਟ ਬਿਊਰੋ)- ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਭਗਤ ਰਵਿਦਾਸ ਜੀ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਗਾਇਨ ਪ੍ਰਸਿੱਧ ਰਾਗੀ ਜੱਥੇ ਭਾਈ ਅਮਰਜੀਤ ਸਿੰਘ ਪਟਿਆਲਾ, ਦਿੱਲੀ ਕਮੇਟੀ ਦੇ ਹਜੂਰੀ ਰਾਗੀ ਜੱਥੇ ਭਾਈ ਮਨਪ੍ਰੀਤ ਸਿੰਘ, ਭਾਈ ਅਜੀਤ ਸਿੰਘ ਮਨਜੀਤ ਸਿੰਘ, ਭਾਈ ਗੁਰਫਤਹਿ ਸਿੰਘ ਸ਼ਾਂਤ, ਭਾਈ ਅਜੀਤ ਸਿੰਘ ਕੁਲਵੀਰ ਸਿੰਘ ਅਤੇ ਕਥਾ ਵਿਚਾਰ ਗਿਆਨੀ ਸਾਹਿਬ ਸਿੰਘ ਮਾਰਕੰਡਾ ਨੇ ਕਰਦੇ ਹੋਏ ਭਗਤ ਰਵਿਦਾਸ ਜੀ ਨੂੰ ਸੱਚਾ ਸਮਾਜ ਸੁਧਾਰਕ ਐਲਾਨਿਆ। ਇਸ ਗੁਰਮਤਿ ਸਮਾਗਮ ਵਿਚ ਹਾਜਰੀ ਭਰਦੇ ਹੋਏ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਵਿਤਕਰਾ ਰਹਿਤ ਤੇ ਮਨੁੱਖੀ ਸਮਾਨਤਾ ਦਾ ਸਮਾਜ ਸੁੱਚੀ ਕਿਰਤ ਰਾਹੀਂ ਅਕਾਲ ਪੁਰਖ ਵਿਚ ਵਿਸ਼ਵਾਸ ਰੱਖਦੇ ਹੋਏ ਨਵਾਂ ਸਮਾਜ ਸਿਰਜਣ ਦਾ ਸੁਨੇਹਾ ਦਿੱਤਾ। ਇਸ ਮੌਕੇ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਮੈਂਬਰ ਮਨਮੋਹਨ ਸਿੰਘ, ਇੰਦਰਜੀਤ ਸਿੰਘ ਮੌਂਟੀ ਤੇ ਅਮਰਜੀਤ ਸਿੰਘ ਪਿੰਕੀ ਮੌਜੂਦ ਸਨ।

 

Check Also

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਲਾਇਆ ਸਾਇੰਸ ਸਿਟੀ ਦਾ ਵਿਦਿਅਕ ਟੂੂਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ …

Leave a Reply