Thursday, March 19, 2026

ਟ੍ਰੈਫਿਕ ਜਾਮ ਤੋਂ ਰਾਹਤ ਲਈ ਅਸਥਾਈ ਪਾਰਕਿੰਗ ਬਣਾਇਆ ਜਾਵੇਗਾ ਪਸ਼ੂੂ ਹਸਪਤਾਲ

ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹਿਰ ਅੰਦਰ ਟ੍ਰੈਫਿਕ ਜਾਮ ਤੋਂ ਰਾਹਤ ਦਿਲਾਉਂਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟਰਾਇਲ ਕੀਤਾ ਜਾਵੇਗਾ ਜਿਸ ਅਧੀਨ ਡਲਹੋਜੀ ਰੋਡ ਤੇ PPN2206201705ਸਥਿਤ ਪਸੂ ਹਸਪਤਾਲ ਨੂੰ ਤਿੰਨ ਮਹੀਨੇ ਦੇ ਲਈ ਅਸਥਾਈ ਪਾਰਕਿੰਗ ਬਣਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਆਪਣੇ ਵਾਹਨ ਪਾਰਕ ਕਰਨ ਦੀ ਸੁਵਿਧਾ ਮਿਲੇਗੀ।ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸੜਕ ਸੁਰੱਖਿਆ ਸਬੰਧੀ ਆਯੋਜਿਤ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸਬੰਧਨ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਐਸ.ਡੀ.ਐਮ ਪਠਾਨਕੋਟ, ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਜਸਵੰਤ ਸਿੰਘ ਢਿਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਕੁਲਦੀਪ ਸਿੰਘ ਡੀ.ਐਸ.ਪੀ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ਼ਹਿਰ ਅੰਦਰ ਚੱਲਣ ਵਾਲੇ ਵਾਹਨਾਂ ਦੇ ਲਈ ਪੀਲੀ ਲਾਈਨ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਹਰੇਕ ਨਾਗਰਿਕ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਆਪਣੇ ਵਾਹਨ ਪੀਲੀ ਲਾਈਨ ਦੇ ਅੰਦਰ ਹੀ ਪਾਰਕ ਕਰਨ ਤਾਂ ਜੋ ਹੋਰ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਜਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਤੇ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਕਿੰਗ ਦੀ ਸੁਵਿਧਾ ਉਪਲਬੱਧ ਕਰਵਾਉਂਣ ਲਈ ਸਿਟੀ ਕੰਪਲੈਕਸ ਵਾਲਮੀਕਿ ਚੋਕ ਵਿਖੇ ਪਾਰਕਿੰਗ ਦੀ ਸੁਵਿਧਾ ਸੁਰੂ ਕੀਤੀ ਗਈ ਹੈ ਅਤੇ ਡਲਹੋਜੀ ਰੋਡ ਤੇ ਸਥਿਤ ਪਸੂ ਹਸਪਤਾਲ ਨੂੰ ਤਿੰਨ ਮਹੀਨੇ ਦੇ ਲਈ ਅਸਥਾਈ ਪਾਰਕਿੰਗ ਬਣਾਇਆ ਜਾਵੇਗਾ , ਜਿਸ ਨਾਲ ਲੋਕਾਂ ਨੂੰ ਆਪਣੇ ਵਾਹਨ ਪਾਰਕ ਕਰਨ ਦੀ ਸੁਵਿਧਾ ਮਿਲੇਗੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਵੱਲੋਂ ਮਾਲ ਅਧਿਕਾਰੀਆਂ, ਅਦਾਲਤਾਂ ਅਤੇ ਤਕਸੀਮ ਦੇ ਕੇਸਾਂ ਦੀ ਪ੍ਰਗਤੀ, ਮਾਇਨਿੰਗ ਸਬੰਧੀ ਮੋਨੀਟਰਿੰਗ ਕਰਨ ਬਾਰੇ ਮੀਟਿੰਗਾਂ ਕਰਕੇ ਮੌਜੂਦਾਂ ਸਥਿਤੀ ਦਾ ਜਾਇਜਾ ਲਿਆ ਗਿਆ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply