Friday, July 24, 2026

’ਆਪ’ ਆਗੂਆਂ ਨੇ ਐਸ.ਡੀ.ਐਮ ਧੂਰੀ ਨੂੰ ਸੌਂਪਿਆਂ ਮੰਗ ਪੱਤਰ

ਮਾਮਲਾ ਸਪੀਕਰ ਵੱਲੋਂ ‘ਆਪ’ ਵਿਧਾਇਕਾਂ ਨਾਲ ਕੀਤੇ ਮਾੜੇ ਵਿਵਹਾਰ ਦਾ

ਧੂਰੀ, 23 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਵਿਧਾਨ ਸਭਾ ਵਿੱਚ ਚੱਲਦੇ ਸੈਸ਼ਨ ਦੌਰਾਨ ਸਪੀਕਰ ਵੱਲੋਂ ਕਹੇ ਜਾਣ ‘ਤੇ ਆਮ ਆਦਮੀ ਪਾਰਟੀ ਦੇ PPN2306201712ਵਿਧਾਇਕਾਂ ਨੂੰ ਜ਼ਬਰਦਸਤੀ ਚੁੱਕ ਕੇ ਬਾਹਰ ਸੁੱਟਣ, ਔਰਤ ਵਿਧਾਇਕਾਂ ਨਾਲ ਦੁਰਵਿਹਾਰ ਕਰਨ ਅਤੇ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਦੀ ਪੱਗ ਦੀ ਬੇਅਦਬੀ ਕਰਨ ਦੇ ਦੋਸ਼ ਲਗਾਉਂਦੇ ਹੋਏ ‘ਆਪ’ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਨੇ ਅੱਜ ਇੱਕ ਮੰਗ ਪੱਤਰ ਐਸ.ਡੀ.ਐਮ ਧੂਰੀ ਨੂੰ ਸੌਂਪਿਆ।ਜਿਸ ਵਿੱਚ ਉਹਨਾਂ ਨੇ ਪੰਜਾਬ ਦੇ ਗਵਰਨਰ ਸ਼੍ਰੀ ਵੀ.ਪੀ ਸਿੰਘ ਬਦਨੌਰ ਨੂੰ ਲਿਖਿਆ ਕਿ ਸਪੀਕਰ ਵੱਲੋਂ ਆਪਣੇ ਅਹੁੱਦੇ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਾੜਾ ਵਿਵਹਾਰ ਕੀਤਾ ਗਿਆ ਸੀ, ਜਿਸ ਕਾਰਨ ਸਮੂਹ ‘ਆਪ’ ਲੀਡਰਸ਼ਿਪ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।ਉਹਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।ਇਸ ਮੌਕੇ ਡਾ. ਅਨਵਰ ਭਸੌੜ, ਹਰਪ੍ਰੀਤ ਮੀਮਸਾ, ਸਰਬਜੀਤ ਸਿੰਘ ਅਤੇ ਸੁਖਪਾਲ ਸਿੰਘ ਆਦਿ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply