ਅਲਗੋਂਕੋਠੀ, 24 ਜੂਨ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬੱਜ਼ਟ ਦੋਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ
ਮੰਤਰੀ ਪੰਜਾਬ ਵਲੋਂ 5 ਏਕੜ ਜਮੀਨ ਤੱਕ ਦੇ ਕਿਸਾਨਾਂ ਦਾ ਕਰਜਾ ਮੁਆਫ ਕਰਨਾ ਅਤੇ ਵਪਾਰਕ ਉਦਯੋਗਾਂ ਦੇ ਬਿਜਲੀ ਰੇਟ ਘਟਾਉਣੇ ਬਹੁਤ ਹੀ ਇਤਿਹਾਸਕ ਫੈਸਲਾ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੈਅਰਮੈਨ ਸੁਰਿੰਦਰ ਸਿੰਘ ਆਸਲ ਨੇ ਕਾਂਗਰਸੀ ਵਰਕਰਾਂ ਨਾਲ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ।ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਰਾਜ ਦੇ ਲੋਕਾਂ ਨਾਲ ਵਿਧਾਨ ਸਭਾ ਚੋਣਾਂ ਦੋਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।ਇਸ ਮੋਕੇ ਸਾਬਕਾ ਸਰਪੰਚ ਹਰਦਿਆਲ ਸਿੰਘ, ਸਾਬਕਾ ਸਰਪੰਚ ਸ਼ਤਰਪਾਲ ਸਿੰਘ, ਗੱਜਣ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਸੁਰਿੰਦਰ ਪਾਲ ਪਾਸੀ, ਮਲਕੀਅਤ ਸਿੰਘ, ਵਿਜੈ ਪੁਰੀ, ਗੁਰਦੇਵ ਸਿੰਘ, ਸਤਨਾਮ ਸਿੰਘ, ਚਾਨਣ ਸਿੰਘ ਵਾੜਾ ਤੇਲੀਆਂ, ਬਿੱਟੂ ਸ਼ਾਹ, ਸੁੱਖ ਮਹਿਮੂਦਪੁਰਾ, ਲਾਲ ਚੰਦ, ਮੱਘਰ ਸਿੰਘ, ਸਰਦੂਲ ਸਿੰਘ, ਗੁਰਵਿੰਦਰ ਸਿੰਘ, ਪੰਜਾਬ ਸਿੰਘ, ਦਿਲਪ੍ਰੀਤ ਸਿੰਘ, ਰਾਜਬੀਰ ਸਿੰਘ ਰਾਜੂ, ਹਰਭਜਨ ਸਿੰਘ, ਗੁਰਭੇਜ ਸਿੰਘ, ਹਰਪਾਲ ਸਿੰਘ, ਸਕੰਦਰ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media