ਬਠਿੰਡਾ, 24 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ
ਚਰਨ ਛੋਹ ਪ੍ਰਾਪਤ ਹੋਣ ਦੀ ਖੁਸ਼ੀ ਵਿਚ ਭਾਈ ਘਨੱੲ੍ਹੀਆ ਜੀ ਸੇਵਕ ਜੱਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜੀ ਰਤਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਹਜ਼ੁਰੀ ਰਾਗੀ ਭਾਈ ਸੁਖਵੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਰੋਪੜ ਦੇ ਡਾਇਰੈਕਟਰ ਪ੍ਰਿੰਸੀਪਲ ਬਲਜੀਤ ਸਿੰਘ ਨੇ ਸਿੱਖ ਇਤਿਹਾਸ ਅਤੇ ਇਕ ਜੋਤ ਸਬਦ ਬਾਰੇ ਬਹੁਤ ਹੀ ਵਿਦਵਤਾ ਪੂਰਨ ਢੰਗ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਬਾਣੀ ਦੇ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਦਿਤੀ।ਇਸ ਮੌਕੇ ਬੀਬੀ ਜੋਗਿੰਦਰ ਕੌਰ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ, ਮੈਨੇਜਰ ਦਲਬਾਰਾ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਸੁਖਬੀਰ ਸਿੰਘ ਬਿੱਟੂ ਆਦਿ ਨੇ ਆਏ ਪ੍ਰਚਾਰਕਾਂ ਦਾ ਸਨਮਾਨ ਕੀਤਾ।ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media