ਧੂਰੀ, 24 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸ਼ਹਿਰ ਅਤੇ ਦਿਹਾਤੀ ਇਲਾਕੇ ਦੀ ਸਮੱਸਿਆ ਜਹਾਂਗੀਰ ਦੇ ਪੁਲ ਦੀ ਉਸਾਈ ਲਈ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸੰਘਰਸ਼ੀ ਜੱਥੇਬੰਦੀਆਂ ਦੀ ਇੱਕ ਮੀਟਿੰਗ ਗੁਰੂਦੁਆਰਾ ਸਾਹਿਬ ਪਿੰਡ ਜਹਾਂਗੀਰ ਵਿਖੇ ਹੋਈ।ਜਿਸ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਸੀ.ਪੀ.ਐਮ, ਸੀ.ਪੀ.ਆਈ, ਭਾਰਤੀ ਕਿਸਾਨ ਯੂਨੀਆਨ ਲੱਖੋਵਾਲ,ਕਿਸਾਨ ਮੁਕਤੀ ਮੋਰਚਾ, ਜ਼ਬਰ ਜ਼ੁਲਮ ਵਿਰੋਧੀ ਫਰੰਟ ਸਮੇਤ ਹੋਰ ਜੱਥੇਬੰਦੀਆਂ ਦੇ ਆਗੂ ਹਾਜ਼ਰ ਹੋਏ।ਵੱਖ-ਵੱਖ ਬੁਲਾਰਿਆਂ ਨੇ ਆਪਣੀ ਤਕਰੀਰ ਦੌਰਾਨ ਕਾਂਗਰਸ ਸਰਕਾਰ `ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਧੂਰੀ ਹਲਕੇ ਦੇ ਇਸ ਮੁੱਖ ਪੁੱਲ ਦੀ ਉਸਾਰੀ ਨਾ ਹੋਣ ਕਾਰਨ ਧੂਰੀ ਹਲਕਾ ਦੋ ਪਾਸਿਆਂ ਵਿੱਚ ਵੰਡਿਆ ਹੋਇਆ ਹੈ, ਜਿਸ ਕਾਰਨ ਇਸ ਪੁਲ ਤੋਂ ਸ਼ੇਰਪੁਰ ਸਾਇਡ ਦੇ ਪਿੰਡਾਂ ਨੂੰ ਧੂਰੀ ਆਉਣ ਵਾਸਤੇ ਜਿਥੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਹੀ ਪਿੰਡ ਜਹਾਂਗੀਰ ਦੇ ਕਿਸਾਨ ਭਰਾਵਾਂ ਨੂੰ ਆਪਣੇ ਖੇਤਾਂ ਵਿੱਚ ਜਾਣ ਲਈ ਵੀ ਕਈ ਕਿਲੋਮੀਟਰ ਦਾ ਵਾਧੂ ਫਾਸਲਾ ਤੈਅ ਕਰਨਾ ਪੈਂਦਾ ਹੈ।
ਆਪ ਆਪ ਆਗੂ ਡਾ. ਅਨਵਰ ਭਸੌੜ, ਕਾਮਰੇਡ ਮੇਜਰ ਸਿੰਘ ਪੁੰਨਾਵਾਲ, ਜਰਨੈਲ ਸਿੰਘ ਜਹਾਂਗੀਰ, ਕਿਰਪਾਲ ਸਿੰਘ ਰਾਜੋਮਾਜਰਾ ਸਮੇਤ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਤਿੱਖਾਂ ਸੰਘਰਸ਼ ਕਰਕੇ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਇਸ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਸੀ, ਪ੍ਰੰਤੂ ਚੋਣ ਆਉਣ ਕਾਰਨ ਫਿਰ ਇਸ ਪੁੱਲ ਦਾ ਕੰੰਮ ਠੰਡੇ ਬਸਤੇ ਪੈ ਗਿਆ।ਉਹਨਾਂ ਕਿਹਾ ਕਿ ਹੁਣ ਨਵੀਂ ਸਰਕਾਰ ਬਣੀ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ, ਪ੍ਰੰਤੂ ਸਥਿਤੀ ਜਿਉਂ ਦੀ ਤਿਉਂ ਹੈ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਸ ਪੁੱਲ ਦੇ ਨਿਰਮਾਣ ਲਈ ਐਕਸ਼ਨ ਕਮੇਟੀ ਦਾ ਗਠਨ ਦਾ ਕੀਤਾ ਗਿਆ ਹੈ, ਜਿਸ ਵਿੱਚ ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ ਨੂੰ ਐਕਸ਼ਨ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ ਅਤੇ ਬਾਕੀ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਆਗੂਆਂ ਨੂੰ ਮੈਂਬਰ ਬਣਾਇਆ ਗਿਆ ਹੈ।ਉਹਨਾਂ ਦੱਸਿਆ ਕਿ ਐਕਸ਼ਨ ਕਮੇਟੀ ਐਤਵਾਰ ਨੂੰ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪੁੱਲ ਦੇ ਨਿਰਮਾਣ ਲਈ ਮਿਲੇਗੀ ਅਤੇ ਉਸ ਤੋਂ ਬਾਅਦ ਦਿਨ ਬੁੱਧਵਾਰ ਤੋਂ ਐਸ.ਡੀ.ਐਮ ਧੂਰੀ ਦੇ ਦਫਤਰ ਵਿਖੇ ਧਰਨੇ ਦਿੱਤੇ ਜਾਣਗੇ।ਇਸ ਮੌਕੇ ਡਾ. ਅਨਵਰ ਭਸੌੜ, ਕਾਮਰੇਡ ਮੇਜਰ ਸਿੰਘ ਪੁੰਨਾਵਾਲ, ਮਾਸਟਰ ਕ੍ਰਿਪਾਲ ਸਿੰਘ ਰਾਜੋਮਾਜਰਾ, ਬੰਤ ਸਿੰਘ ਐਮ.ਡੀ. ਧੂਰੀ ਬੱਸ, ਤਲਵੀਰ ਸਿੰਘ ਧਨੇਸਰ, ਅਮਰੀਕ ਸਿੰਘ ਕਾਂਝਲਾ, ਸਰਬਜੀਤ ਸਿੰਘ, ਜੋਗਾ ਸਿੰਘ ਘਨੌਰ, ਗੁਰਜੰਟ ਸਿੰਘ ਕਾਂਝਲੀ, ਅਵਤਾਰ ਸਿੰਘ ਤਾਰੀ ਭੁੱਲਰਹੇੜੀ, ਨਿਰਮਲ ਸਿੰਘ ਘਨੌਰ, ਜਗਤਾਰ ਸਿੰਘ ਘਨੌਰ ਖੁਰਦ, ਆਪ ਆਗੂ ਹਰਪ੍ਰੀਤ ਸਿੰਘ ਮੀਮਸਾ ਅਤੇ ਤਰਸੇਮ ਕੁਮਾਰ ਰਿੰਕੂ ਆਦਿ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media