ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ
ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਵਿਸ਼ੇਸ਼ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰੰਘ ਖੇਤੀਬਾੜੀ ਵਿਕਾਸ ਅਫਸਰ, ਰਸ਼ੀਦ ਮੁਹੰਮਦ, ਅਰੁਨ ਕੁਮਾਰ ਆਧਾਰਤ ਵਿਸ਼ੇਸ਼ ਟੀਮ ਵੱਲੋਂ ਖੇਤੀ ਸਮੱਗਰੀ ਦੀ ਵਿਕਰੀ ਸੰਬੰਧੀ ਜ਼ਰੂਰੀ ਰਿਕਾਰਡ ਦੇ ਨਿਰੀਖਣ ਉਪਰੰਤ ਨਦੀਨਨਾਸ਼ਕਾਂ ਅਤੇ ਨਦੀਨਨਾਸ਼ਕਾਂ ਨਮੂਨੇ ਭਰੇ ਗਏ।
ਸ਼ਹਿਰ ਪਠਾਨਕੋਟ ਦੀਆਂ ਵੱਖ ਵੱਖ ਕੀਟਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦਾ ਨਿਰੀਖਣ ਕਰਨ ਉਪਰੰਤ ਪੁਰਾਣੀ ਸਬਜ਼ੀ ਮੰਡੀ ਵਿੱਚ ਸਥਿਤ ਅਮਿਤ ਬੀਜ ਸਟੋਰ ਤੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪਈ ਵਰਖਾ ਕਾਰਨ ਝੋਨੇ,ਮੱਕੀ ਅਤੇ ਬਾਸਮਤੀ ਦੀ ਬਿਜਾਈ ਦਾ ਕੰਮ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕ ਅਤੇ ਨਦੀਨਨਾਸ਼ਕਾਂ ਦੀ ਜ਼ਰੂਰਤ ਪੈਂਦੀ ਹੈ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਖਾਦਾਂ, ਕੀਟਨਾਸ਼ਕ ਅਤੇ ਬੀਜ਼ ਦੀ ਵਿਕਰੀ ਤੇ ਕਰੜੀ ਨਿਗਾਹ ਰੱਖੀ ਜਾ ਰਹੀ ਹੈ।ਉਨਾਂ ਦੱਸਿਆ ਕਿ ਸਮੂਹ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਖੇਤੀ ਸਮੱਗਰੀ ਵੇਚਣ ਉਪਰੰਤ ਬਿੱਲ ਜ਼ਰੂਰ ਦਿੱਤਾ ਜਾਵੇ।ਡਾ. ਅਮਰੀਕ ਸਿੰਘ ਨੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਜੋ ਖਾਦ ਵਿਕ੍ਰੇਤਾ ਬਿਨਾਂ ਲਾਇਸੰਸ ਤੋਂ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਰਨਗੇ, ਉਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਇਸੰਸਧਾਰਕ ਦੁਕਾਨਦਾਰਾਂ ਤੋਂ ਹੀ ਖੇਤੀ ਸਮਗਰੀ ਦੀ ਖ੍ਰੀਦ ਕਰਨ ਅਤੇ ਖ੍ਰੀਦ ਕਰਨ ਉਪਰੰਤ ਬਿੱਲ ਜ਼ਰੂਰ ਲੈਣ ।ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media