ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ
ਹਰਬਿੰਦਰ ਸਿੰਘ ਦਸਮੇਸ਼ ਨਗਰਨਰੂਆਣਾ ਰੋਡ ਵਿਖੇ ਵਾਹਿਗੁਰੂ ਦੇ ਸ਼ੁਕਰਾਣੇ ਵਜੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਉਪਰੰਤ ਸੁਸਾਇਟੀ ਦੇ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਰਾਕੇਸ਼ ਸਿੰਘ, ਹਰਬਿੰਦਰ ਸਿੰਘ ਭੋਲਾ, ਨਰਿੰਦਰ ਸਿੰਘ, ਦਲਜੀਤ ਸਿੰਘ ਆਦਿ ਮੈਂਬਰਾਂ ਨੇ ਹਾਜਰੀ ਭਰੀ। ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਿੱਖ ਵਿਰਸਾ ਇਤਿਹਾਸ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media