ਜੰਡਿਆਲਾ ਗੁਰੂ, 25 ਜੂਨ (ਹਰਿੰਦਰ ਪਾਲ ਸਿੰਘ) – ਤਪ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਤੋਂ ਸੰਗਤ ਲਗਾਤਾਰ ਰਵਾਨਾ ਹੋ ਰਹੀ ਹੈ ਅਤੇ ਹੁਣ ਤੱਕ ਕਰੀਬ 1.5 ਲੱਖ ਦੇ
ਕਰੀਬ ਸੰਗਤ ਦਰਸ਼ਨਾਂ ਲਈ ਜਾ ਚੁੱਕੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਸਾਹਿਬ ਦੇ ਮੈਨੇਜਰ ਦਰਸ਼ਨ ਸਿੰਘ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਦਰਸ਼ਨਾਂ ਲਈ ਗਏ ਪੱਤਰਕਾਰ ਵਰਿੰਦਰ ਸਿੰਘ ਨਾਲ ਗੱਲਬਾਤ ਕਰਦੇ ਹੋਏ ਦਸਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸ਼ੋਸ਼ਲ ਮੀਡੀਆ ਰਾਹੀਂ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਰਸਤੇ ਬੰਦ ਹੋ ਗਏ ਹਨ ਅਤੇ ਹਜ਼ਾਰਾਂ ਸੰਗਤਾਂ ਉਥੇ ਫਸੀਆਂ ਹੋਈਆਂ ਹਨ ।ਉਹਨਾਂ ਸਮੂਹ ਸਿੰਖ ਸੰਗਤਾਂ ਨੂੰ ਅਪੀਲ ਕੀਤੀ ਕਿ ਇਥੇ ਹਾਲਾਤ ਬਿਲਕੁੱਲ਼ ਸਹੀ ਹਨ ਅਤੇ ਸੰਗਤਾਂ ਅਰਾਮ ਨਾਲ ਤਪ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਕਿਹਾ ਕਿ ਯਾਤਰਾ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਸੰਗਤਾਂ ਸਿੱਧਾ ਉਨਾਂ ਨਾਲ ਮੋਬਾਇਲ ਨੰਬਰ 7500241970 ‘ਤੇ ਸੰਪਰਕ ਕਰ ਸਕਦੀਆਂ ਹਨ।ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮੈਨਜਮੈਂਟ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਹੁਣ ਗੁ. ਗੋਬਿੰਦ ਘਾਟ ਤੋਂ ਪੈਦਲ ਯਾਤਰਾ ਦੌਰਾਨ ਰਸਤੇ ਵਿਚ ਸੰਗਤ ਲਈ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।ਉਹਨਾਂ ਦਸਿਆ ਕਿ ਗੋਬਿੰਦ ਘਾਟ ਤੋਂ ਹੁਣ 4 ਕਿਲੋਮੀਟਰ ਦੀ ਯਾਤਰਾ ਪ੍ਰਾਈਵੇਟ ਟੈਕਸੀ ਰਾਹੀ ਵੀ ਕੀਤੀ ਜਾ ਸਕਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media