Friday, June 26, 2026

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਜਰਨੈਲ, ਤੇਜੱਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਨ ਵਾਲੇ PPN2506201709ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੋਪਾਲ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।
ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਚਲਾਇਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ।ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਸਿੱਖਿਆ ਲੈਂਦਿਆਂ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਛਕ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜੇ ਦੀਵਾਨਾਂ ’ਚ ਸਿੱਖ ਪੰਥ ਦੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਇਸ ਮੌਕੇ  ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਜੋੜਾਸਿੰਘਾਂ ਵਧੀਕ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਤਿੰਦਰ ਸਿੰਘ,  ਜਗਜੀਤ ਸਿੰਘ ਜੱਗੀ, ਹਰਜੀਤ ਸਿੰਘ ਲਾਲੂਘੁੰਮਣ ਤੇ ਸੰਗਤਾਂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply