ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਵਿੱਚ ਪੈਂਦੇ ਮਾਲੇਰਕੋਟਲਾ ਸ਼ਹਿਰ ਨੂੰ ਜ਼ਿਲਾ੍ਹ ਬਣਾਉਣ ਦੇ ਫੈਸਲੇ ਨੂੰ ਲੈ ਕੇ ਜਿਥੇ ਹਲਕਾ
ਮਾਲੇਰਕੋਟਲਾ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਮਾਲੇਰਕੋਟਲਾ ਅਤੇ ਸੰਗਰੂਰ ਦੇ ਬਿਲਕੁੱਲ ਅੱਧ-ਵਿਚਕਾਰ ਪੈਂਦੇ ਧੂਰੀ ਹਲਕੇ ਦੇ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਕਿਤੇ ਧੂਰੀ ਹਲਕੇ ਨੂੰ ਮਾਲੇਰਕੋਟਲਾ ਨਾਲ ਨਾ ਜੋੜ ਦਿੱਤਾ ਜਾਵੇ।ਇਸ ਸਬੰਧੀ ਹੁਣ ਤੋਂ ਹੀ ਧੂਰੀ ਹਲਕੇ ਦੇ ਲੋਕਾਂ ਨੇ ਆਪਣੀ ਸ਼ੰਕਾਂ ਜਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਧੂਰੀ ਹਲਕੇ ਨੂੰ ਸੰਗਰੂਰ ਜ਼ਿਲ੍ਹੇ ਨਾਲ ਹੀ ਜੋੜ ਕੇ ਰੱਖਿਆ ਜਾਵੇ, ਨਹੀਂ ਤਾਂ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।ਲੋਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਵੀ ਇਸ ਮਸਲੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।ਇਸ ਮੌਕੇ ਡਾ. ਦੇਵਿੰਦਰ ਕੁਮਾਰ, ਇੰਦਰਜੀਤ ਈਸੂ ਅਤੇ ਹੋਰ ਸ਼ਹਿਰ ਨਿਵਾਸੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media