Tuesday, March 10, 2026

ਦੇਸ਼ ਵੰਡ ਸਮੇਂ ਮਰੇ 10 ਲੱਖ ਲੋਕਾਂ ਨੂੰ ਸਮਰਪਿਤ ਹੋਵੇਗਾ ਇਸ ਵਾਰ ਦਾ ਹਿੰਦ-ਪਾਕਿ ਦੋਸਤੀ ਸਮਾਰੋਹ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ਅਮਨ ਅਤੇ ਸਦਭਾਵਨਾ ਦੀ ਸਥਾਪਨਾ ਲਈ ਹਰ Satnam Manakਸਾਲ 13-14 ਅਗਸਤ ਨੂੰ ਅੰਮ੍ਰਿਤਸਰ ਵਿਚ ਹੋਣ ਵਾਲਾ ਸਮਾਰੋਹ ਇਸ ਵਾਰ  1947 ਵਿਚ ਦੇਸ਼ ਦੀ ਵੰਡ ਸਮੇਂ ਫਿਰਕੂ ਹਿੰਸਾ ਵਿਚ ਮਾਰੇ ਗਏ 10 ਲੱਖ ਲੋਕਾਂ ਨੂੰ ਸਮਰਪਿਤ ਹੋਵੇਗਾ।
ਇਹ ਜਾਣਕਾਰੀ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰਿਸਰਚ ਅਕੈਡਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਸਕੱਤਰ ਦੀਪਕ ਬਾਲੀ ਵੱਲੋਂ ਪ੍ਰੈੱਸ ਦੇ ਨਾਂਅ ਜਾਰੀ ਇਕ ਬਿਆਨ ਵਿਚ ਦਿੱਤੀ ਗਈ।ਉਕਤ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਪਿਛਲੇ ਦਿਨੀਂ ਜਲੰਧਰ ਵਿਚ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕੈਡਮੀ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਵਿਚ ਲਿਆ ਗਿਆ।ਇਸ ਮੀਟਿੰਗ ਵਿੱਚ ਇਹਨਾਂ ਤੋਂ ਇਲਾਵਾਂ ਦੀਪਕ ਬਾਲੀ, ਹਰਜੀਤ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਦਗਿੱਲ ਅਤੇ ਸੁਖਦੇਵ ਸਿੰਘ ਸ਼ਾਹ ਆਦਿ ਨੇ ਹਿੱਸਾ ਲਿਆ।
ਇਸ ਮੀਟਿੰਗ ਵਿਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਰਹੇ ਤਣਾਅ ਅਤੇ ਟਕਰਾਅ ਨਾਲ ਕਸ਼ਮੀਰ ਵਿਚ ਦਿਨੋ-ਦਿਨ ਵਿਗੜ ਰਹੀ ਸਥਿਤੀ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਪਾਕਿਸਤਾਨ ਦੀ ਸਰਕਾਰ ਤੋਂ ਸਪੱਸ਼ਟ ਰੂਪ ਵਿਚ ਮੰਗ ਕੀਤੀ ਕਿ ਉਹ ਆਪਣੀ ਧਰਤੀ ਦੀ ਅੱਤਵਾਦੀ ਜਥੇਬੰਦੀਆਂ ਨੂੰ ਭਾਰਤ ਵਿਰੁੱਧ ਹਿੰਸਕ ਕਾਰਵਾਈਆਂ ਕਰਨ ਲਈ ਵਰਤੋਂ ਕਰਨ ਦੀ ਹਰਗਿਜ਼ ਇਜਾਜ਼ਤ ਨਾ ਦੇਵੇ ਅਤੇ ਨਾ ਹੀ ਅੱਤਵਾਦੀ ਜਥੇਬੰਦੀਆਂ ਦੇ ਕਾਰਕੁੰਨਾਂ ਨੂੰ ਭਾਰਤ ਵਿਚ ਘੁਸਪੈਠ ਕਰਨ ਲਈ ਉਤਸ਼ਾਹਿਤ ਕਰੇ।ਇਨ੍ਹਾਂ ਆਗੂਆਂ ਵੱਲੋਂ ਇਹ ਵੀ ਕਿਹਾ  ਕਿ ਦੋਵਾਂ ਦੇਸ਼ਾਂ ਦਰਮਿਆਨ ਕਸ਼ਮੀਰ ਸਮੇਤ ਸਾਰੇ ਗੁੰਝਲਦਾਰ ਮਸਲੇ ਅਮਨ ਪੂਰਵਕ ਗੱਲਬਾਤ ਕਰਕੇ ਸੁਲਝਾਏ ਜਾਣੇ ਚਾਹੀਦੇ ਹਨ ਅਤੇ ਕਿਸੇ ਵੀ ਰੂਪ ਵਿਚ ਇਸ ਮਕਸਦ ਲਈ ਹਿੰਸਾ ਦੀ ਵਰਤੋਂ ਨਹੀਂ ਹੋਣੀ ਚਾਹੀਦੀ।ਜੇਕਰ ਪ੍ਰਮਾਣੂ ਹਥਿਆਰ ਰੱਖਣ ਵਾਲੇ ਦੋਵਾਂ ਦੇਸ਼ਾਂ ਦਰਮਿਆਨ ਇਸੇ ਤਰ੍ਹਾਂ ਟਕਰਾਅ ਵਧਦਾ ਗਿਆ ਤਾਂ ਇਸ ਖਿੱਤੇ ਵਿਚ ਭਿਆਨਕ ਤਬਾਹੀ ਹੋ ਸਕਦੀ ਹੈ।
ਇਨ੍ਹਾਂ ਆਗੂਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਵੀ ਕੀਤੀ ਹੈ ਕਿ ਉਹ ਗੱਲਬਾਤ ਰਾਹੀਂ ਪਹਿਲ ਕਰਕੇ ਦੋਵਾਂ ਦੇਸ਼ਾਂ ਦਰਮਿਆਨ ਲਗਾਤਾਰ ਵਿਗੜ ਰਹੇ ਸਬੰਧਾਂ ਵਿਚ ਸੁਧਾਰ ਲਿਆਉਣ ਲਈ ਠੋਸ ਕਦਮ ਚੁੱਕਣ।ਇਨ੍ਹਾਂ ਆਗੂਆਂ ਅਨੁਸਾਰ ਪ੍ਰੋਗਰਾਮ ਸਬੰਧੀ ਮੁਕੰਮਲ ਜਾਣਕਾਰੀ ਆਉਣ ਵਾਲੇ ਦਿਨਾਂ ਵਿਚ ਦਿੱਤੀ ਜਾਵੇਗੀ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply