ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਜਪਾ ਯੁਵਾ ਮੋਰਚਾ ਵਲੋਂ ਦੇਸ਼ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਦੇਸ਼ ਦੇ
ਵੱਖ-ਵੱਖ ਸ਼ਹਿਰਾਂ ਵਿੱਚ ਮੈਰਾਥਨ ਦੋੜ ਆਯੋਜਤ ਕੀਤੀ ਗਈ।ਇਸੇ ਲੜੀ ਤਹਿਤ ਅੱਜ ਤੜਕੇ ਸਵੇਰੇ 6.00 ਵਜੇ ਜਿਲਾ ਭਾਜਪਾ ਯੁਵਾ ਮੋਰਚਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਵਿੱਚ ਮੈਰਾਥਨ ਦੋੜ ਕਰਵਾਈ ਗਈ, ਜਿਸ ਵਿੱਚ ਜਿਲਾ ਭਾਜਪਾ ਪ੍ਰਧਾਨ ਰਾਜੇਸ਼ ਹਨੀ, ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਕੇਵਲ ਕੁਮਾਰ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸ਼ਹਿਰੀ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਸ਼ਾਮਲ ਹੋਏ।ਸਥਾਨਕ ਕਚੈਹਰੀ ਚੌਂਕ ਸਥਿਤ ਬਿਜਲੀ ਘਰ ਤੋਂ ਸ਼ੁਰੂ ਹੋਈ ਇਹ ਦੌੜ ਫੋਰ.ਐਸ ਚੌਕ ਮਜੀਠਾ ਰੋਡ ਪਹੁੰਚ ਕੇ ਸਮਾਪਤ ਹੋਈ।
ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੇਸ਼ ਹਨੀ ਨੇ ਕਿਹਾ ਦੀ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਤਿਆਗ ਕਰ ਕੇ ਆਪਣਾ ਤੇ ਦੇਸ਼ ਦਾ ਭਵਿੱਖ ਉੱਜਵਲ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ।ਜਿਲਾ ਭਾਜਪਾ ਯੁਵਾ ਮੋਰਚਾ ਪ੍ਰਧਾਨ ਸਲਿਲ ਕਪੂਰ ਨੇ ਦੱਸਿਆ ਕਿ ਅੱਜ ਦੀ ਮੈਰਾਥਨ ਦੋੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਕਰਨਾ ਹੈ।ਉਨਾਂ ਕਿਹਾ ਕਿ ਨਸ਼ਾ ਜੀਵਨ ਬਰਬਾਦ ਕਰਦਾ ਹੈ, ਇਸ ਲਈ ਨੌਜਵਾਨਾਂ ਨੂੰ ਇਸ ਤੋਂ ਦੂਰ ਰਹਿਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਦਾ ਤਿਆਗ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਕੇਵਲ ਕੁਮਾਰ, ਰਾਜਿੰਦਰ ਮੋਹਨ ਸਿੰਘ ਛੀਨਾ, ਨਰੇਸ਼ ਸ਼ਰਮਾ, ਸੁਰੇਸ਼ ਮਹਾਜਨ ਆਦਿ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਜਿਲਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਮਾਨਵ ਤਨੇਜਾ, ਬੋਬੀ ਵੇਰਕਾ, ਸੰਜੇ ਕਪੂਰ, ਸੁਰਿੰਦਰ ਦੁੱਗਲ, ਸੰਜੈ ਕੁੰਦਰਾ, ਅਮਰਜੀਤ ਕੌਰ, ਅਨੁਜ ਭੰਡਾਰੀ, ਅਸ਼ੀਸ਼ ਮਹਾਜਨ, ਸੁਮਿਤ ਸੇਠ, ਰਿਸ਼ਭ ਪਦਮ, ਅਮਿਤ ਮਹਾਜਨ, ਪਿਊਸ਼ ਕਪੂਰ , ਗਗਨਦੀਪ ਸਿੰਘ, ਸੁਰਿੰਦਰ ਰੰਧਾਵਾ, ਗੁਰਧਿਆਨ ਸਿੰਘ, ਪਵਨ ਕੁਮਾਰ, ਵਿਸ਼ਾਲ ਮਹਿਤਾ, ਵਿਸ਼ਾਲ ਅਰੋੜਾ ਤੇਸੁਰਿੰਦਰ ਸਿਆਲ ਆਦਿ ਮੌਜੂਦ ਸਨ ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media