ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਨੂੰ ਜੋੜਦੇ ਹਨ- ਪ੍ਰਧਾਨ ਅੰਮ੍ਰਿਤਪਾਲ ਸਿੰਘ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਸੰਧੂ) ਸਥਾਨਕ ਗੁਰਦੁਆਰਾ ਸਿੰਘ ਸਭਾ ਰਣਜੀਤਪੁਰਾ ਗੁਰੂ ਨਾਨਕ ਵਾੜਾ ਪੁਤਲੀਘਰ ਵਿਖੇ ਸ਼ੋ੍ਰਮਣੀ ਵੱਲੋਂ 5 ਜੂਨ ਤੋਂ
ਬੱਚਿਆਂ ਲਈ ਲਗਾਇਆ ਗਿਆ ਗੁਰਮਤਿ ਟ੍ਰੇਨਿੰਗ ਕੈਂਪ ਅੱਜ ਸੰੰਪਨ ਹੋ ਗਿਆ।ਇਸ ਦੌਰਾਨ ਪ੍ਰਚਾਰਕ ਭਾਈ ਮਹਿੰਦਰਪਾਲ ਸਿੰਘ ਨੇ ਬੱਚਿਆਂ ਨੂੰ ਸਿੱਖ ਧਰਮ, ਗੁਰਬਾਣੀ ਤੇ ਸਿੱਖ ਵਿਰਸੇ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਿੱਖ ਬੱਚਿਆਂ ਨੂੰ ਆਪਣੇ ਧਰਮ ਤੇ ਧਾਰਮਿਕ ਵਿਰਸੇ ਪ੍ਰਤੀ ਪਰਪੱਕ ਰਹਿਣਾ ਚਾਹੀਦਾ ਹੈ।ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ ਪਾਲ ਸਿੰਘ ਨੇ ਕਿਹਾ ਕਿ ਅਜਿਹੇ ਗੁਰਮਤਿ ਟੇ੍ਰਨਿੰਗ ਕੈਂਪ ਸਿੱਖ ਧਾਰਮਿਕ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਨੂੰ ਅੱਗੇ ਵਧਾਉਂਦੇ ਹਨ।ਉਨ੍ਹਾਂ ਕਿਹਾ ਕਿ ਗੁਰਬਾਣੀ ਤੇ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾਂ ਨੂੰ ਜੋੜਦੇ ਹਨ, ਜਿਸ ਦਾ ਸਮੁੱਚੀ ਲਕੋਈ ਨੂੰ ਲਾਹਾ ਲੈਣਾ ਚਾਹੀਦਾ ਹੈ।ਬੱਚਿਆਂ ਨੂੰ ਸਰਟੀਫਿਕੇਟ ਤੇ ਮੈਡਲ ਦਿੱਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਮਨਮੋਹਨ ਸਿੰਘ, ਖਜਾਨਚੀ, ਦਿਆਲ ਸਿੰਘ ਗੁਮਾਨਪੁਰਾ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਗੋਰਾ, ਬੀਬੀ ਸੁਰਜੀਤ ਕੌਰ ਤੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media