ਅਲਗੋਂਕੋਠੀ, 28 ਜੂਨ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਵਿਧਾਇਕ ਸੁਖਪਾਲ ਸਿੰਘ
ਭੁਲਰ ਨੂੰ ਕਾਂਗਰਸੀ ਵਿਧਾਇਕ ਦਲ ਦਾ ਵਿਪ ਥਾਪ ਕੇ ਮਾਝੇ ਦੀ ਸ਼ਾਨ ਅਤੇ ਹਲਕਾ ਖੇਮਕਰਨ ਦੇ ਵਾਸੀਆਂ ਦਾ ਮਾਣ ਵਧਾਇਆ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਸੇਵਾ ਸਿੰਘ ਮਗੋਲ, ਚਾਨਣ ਸਿੰਘ ਵਿਰਕ ਵਾੜਾ ਸ਼ੇਰ ਸਿੰਘ, ਸੁਖਦੇਵ ਸਿੰਘ ਸਰਪੰਚ ਵਾੜਾ ਸ਼ੇਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਸੁਖਪਾਲ ਸਿੰਘ ਭੁੱਲਰ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਮਿਹਨਤ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਉਨਾਂ ਆਸ ਪ੍ਰਗਟਾਈ ਹੈ ਕਿ ਵਿਧਾਇਕ ਸੁਖਪਾਲ ਸਿੰਘ ਭੁੱੱਲਰ ਪਾਰਟੀ ਵਲੋਂ ਸੋਪੀ ਗਈ ਜਿੰਮੇਵਾਰੀ ਨੂੰ ਬਾਖੁਬੀ ਨਿਭਾਉਣਗੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media