ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ਼ਾਮ ਦੇ ਸਮਾਗਮ ਸੰਤ ਭਾਈ
ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਸਮਾਗਮ ਵਿਚ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਅਤੇ ਮਹਿਤਾਬ ਸਿੰਘ ਜਲੰਧਰ ਵਾਲਿਆਂ ਨੇ ਆਪਣੀ ਮੁਧਰ ਅਤੇ ਰੱਸ ਭਿੰਨੀ ਅਵਾਜ਼ ਨਾਲ ਮਨੋਹਰ ਕੀਰਤਨ ਗਾਇਣ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਵਿਚ ਜੋੜੀ ਰੱਖਿਆ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਾਈ ਸਾਗਰ ਨੇ ਸੰਗਤਾਂ ਨੂੰ ਯਾਦ ਕਰਵਾਇਆ ਕਿ ਇਸ ਸੋਮਵਾਰ ਦੇ ਸਮਾਗਮ ਸਿਰਫ਼ ਸੰਗਤਾਂ ਦੀ ਪਰਜੋਰ ਮੰਗ ਕਾਰਨ ਹੀ ਰੱਖੇ ਜਾਂਦੇ ਹਨ, ਇਸ ਲਈ ਸੰਗਤਾਂ ਵੱਧ ਤੋਂ ਵੱਧ ਗਿਣਤੀ ’ਚ ਆਇਆ ਕਰਨ ਖਾਸ਼ ਕਰਕੇ ਕੱਪੜਾ ਮਾਰਕੀਟ ਵਾਲੇ ਕਿਉਕਿ ਇਸ ਦਿਨ ਮਾਰਕਿਟ ਬੰਦ ਹੰੁਦੀ ਹੈ। ਸੰਗਤਾਂ ਨੂੰ ਸਮਾਗਮਾਂ ’ਚ ਵੱਧ ਵੱਧ ਤੋਂ ਜੋੜਣ ਦੇ ਉਪਰਾਲੇ ਵਜੋਂ ਕੀਤੇ ਜਾ ਰਹੇ ਹਨ।ਅੰਤ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਚਾਰਕ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media