Sunday, March 8, 2026

ਸੰਭਾਵੀ ਹੜਾਂ ਦੀ ਰੋਕਥਾਮ ਲਈ ਪ੍ਰਸਾਸ਼ਨ ਨੇ ਕੀਤੇ ਪੁਖਤਾ ਪ੍ਰਬੰਧ- ਏ.ਡੀ.ਸੀ

ਅੰਮਿ੍ਰਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜ਼ਿਲੇ ਵਿਚ ਮੌਨਸੂਨ ਸੀਜ਼ਨ ਦੌਰਾਨ ਹੜਾਂ ਦੀ ਕਿਸੇ ਵੀ ਹੰਗਾਮੀ  ਸਥਿਤੀ ਨਾਲ PPN2806201709ਨਜਿੱਠਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਜ਼ਿਲੇ ਵਿਚ ਸਾਰੇ ਹੜ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਅਤੇ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦਾ ਕੰਮ ਛੇਤੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।
ਅੱਜ ਜ਼ਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਦਰਿਆਵਾਂ ਦੇ ਨਾਲ ਲੱਗਦੀਆਂ ਸਬ ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਦੇ ਐਸ.ਡੀ.ਐਮਜ਼ ਆਪੋ ਆਪਣੀਆਂ ਸਬ ਡਵੀਜ਼ਨਾਂ ਦੀ ਯੋਜਨਾ ਤਿਆਰ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਉਨਾਂ ਨੂੰ ਤੁਰੰਤ ਰਾਹਤ ਦਿੱਤੀ ਜਾ ਸਕੇ।
ਉਨਾਂ ਇਹ ਵੀ ਕਿਹਾ ਕਿ ਹੜਾਂ ਦੌਰਾਨ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹੁਣ ਤੋਂ ਹੀ ਦਰਿਆ ਕੰਢੇ ਵਾਲੇ ਇਲਾਕਿਆਂ ਤੇ ਪ੍ਰਭਾਵਿਤ ਪਿੰਡਾਂ ਦੀ ਸੂਚੀ ਤਿਆਰ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਥਾਵਾਂ ਦੀ ਪਛਾਣ ਪਹਿਲਾਂ ਹੀ ਕਰ ਲਈ ਜਾਵੇ।ਉਨਾਂ ਕਿਹਾ ਕਿ ਬਰਸਾਤਾਂ ਦੌਰਾਨ ਸੰਚਾਰ ਵਿਵਸਥਾ ਨੂੰ ਚੁਸਤ-ਦਰੁਸਤ ਰੱਖਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਰਵਿੰਦਰ ਸਿੰਘ ਨੇ ਨਿਰਦੇਸ਼ ਦਿੱਤੇ ਕਿ ਡਰੇਨਜ਼ ਵਿਭਾਗ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਮਿੱਥੇ ਸਮੇਂ ਸਿਰ ਮੁਕੰਮਲ ਕਰੇ ਤੇ ਨਾਲ ਹੀ ਗਾਰ ਨੂੰ ਤੁਰੰਤ ਚੁੱਕਿਆ ਜਾਵੇ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਪਾਣੀ ਦੇ ਵਹਾਅ ਵਿਚ ਕੋਈ ਅੜਚਣ ਨਾ ਪੈਦਾ ਹੋਵੇ।
ਉਨਾਂ ਪੁਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ  ਦੇ ਚਾਰੇ ਅਤੇ ਦਵਾਈਆਂ ਲਈ ਪ੍ਰਬੰਧ ਕਰਨ, ਪਾਵਰਕਾਮ ਨੂੰ ਰਾਹਤ ਕੈਪਾਂ ਵਿਚ ਬਿਜਲੀ ਸਪਲਾਈ ਯਕੀਨੀ ਬਣਾਉਣ, ਸਿਵਲ ਸਪਲਾਈ ਵਿਭਾਗ ਨੂੰ ਹੜਾਂ ਤੋ ਪ੍ਰਭਾਵਿਤ ਲੋਕਾਂ ਦੀ ਜਰੂਰਤ ਲਈ ਲੋੜ ਅਨੁਸਾਰ  ਕੈਰੋਸੀਨ, ਡੀਜ਼ਲ, ਪੈਟਰੋਲ, ਤਰਪਾਲਾਂ , ਰਾਸ਼ਨ ਅਤੇ ਹੋਰ ਖਾਣ-ਪੀਣ ਦੀਆ ਵਸਤੂਆਂ, ਸਿਹਤ ਵਿਭਾਗ ਵੱਲੋ ਹੜ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਪਾਂ ਲਈ ਦਵਾਈਆਂ ਅਤੇ ਮੈਡੀਕਲ ਟੀਮਾਂ ਦਾ ਢੁਕਵਾਂ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।ਇਸ ਤੋਂ ਇਲਾਵਾ ਉਨਾਂ ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ, ਬੋਰੇ, ਰੱਸੀਆਂ ਆਦਿ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।ਹੜਾਂ ਸਮੇ ਲੋੜੀਂਦਾ ਸਾਜ਼ੋ-ਸਾਮਾਨ, ਜੋ ਕਿ ਜ਼ਿਲਾ ਮੁੱਖ ਦਫਤਰ ਵਿਖੇ ਉਪਲਬਧ ਹੈ, ਸਬੰਧੀ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਨੂੰ ਚੈੱਕ ਕਰਕੇ ਇਸ ਦੇ ਠੀਕ ਚਾਲੂ ਹਾਲਤ ਵਿਚ ਹੋਣ ਦਾ ਸਰਟੀਫਿਕੇਟ ਦੇਣ ਤਾਂ ਜੋ ਲੋੜ ਸਮੇ ਕੋਈ ਮੁਸ਼ਕਲ ਪੇੋਸ਼ ਨਾ ਆਵੇ।
ਇਸ ਮੌਕੇ ਐਸ.ਡੀ.ਐਮ ਅੰਮਿ੍ਰਤਸਰ-2 ਸ੍ਰੀ ਰਜੇਸ਼ ਸ਼ਰਮਾ, ਐਸ.ਡੀ.ਐਮ ਅੰਮਿ੍ਰਤਸਰ-1 ਨਤੀਸ਼ ਸਿੰਗਲਾ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਜ਼ਿਲਾ ਮਾਲ ਅਫ਼ਸਰ ਮੁਕੇਸ਼ ਸ਼ਰਮਾ, ਐਸ.ਈ ਡਰੇਨੇਜ ਜਸਬੀਰ ਸਿੰਘ ਸੰਧੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply