ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ
ਕਮਿਸ਼ਨਰ ਅੰਮ੍ਰਿਤਸਰ ਕਮ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚੱ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ।ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।ਜਿਲਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਜਿਲੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ।ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ।ਇਹ ਹੁਕਮ 19 ਅਗਸਤ 2017 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media