ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਘੋਸ਼ਿਤ ਕੀਤੇ ਗਏ ਬੀ. ਸੀ. ਏ. ਸਮੈਸਟਰ ਦੂਜਾ ’ਚ ਖ਼ਾਲਸਾ ਕਾਲਜ
ਚਵਿੰਡਾ ਦੇਵੀ ਦੀ ਮਨਪ੍ਰੀਤ ਕੌਰ ਨੇ 73 ਫ਼ੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਸਥਾਨ ਬਣਾ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਸੰਦੀਪ ਕੌਰ ਨੇ 70 ਫ਼ੀਸਦੀ ਅਤੇ ਸੁਮਨਦੀਪ ਕੌਰ ਨੇ 67 ਫੀਸਦੀ ਅੰਕ ਪ੍ਰਾਪਤ ਕੀਤੇ। ਕਾਲਜ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਾਲਜ ਦੇ ਸ਼ਾਨਦਾਰ ਨਤੀਜਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਮਿਹਨਤ ਸਦਕਾ ਅਜਿਹੀ ਸਫ਼ਲਤਾ ਪ੍ਰਾਪਤ ਕਰਦੇ ਰਹਿਣ ਦੀ ਪ੍ਰੇਰਣਾ ਦਿੱਤੀ। ਸਾਨੂੰ ਸਾਰਿਆਂ ਨੂੰ ਇੰਨ੍ਹਾਂ ਵਿਦਿਆਰਥੀਆਂ ਤੋਂ ਬਹੁਤ ਉਮੀਦਾਂ ਹਨ ਅਤੇ ਆਸ ਕਰਦੇ ਹਾਂ ਕਿ ਅਗਲੀਆਂ ਕਲਾਸਾਂ ਵਿੱਚ ਸਾਡੇ ਵਿਦਿਆਰਥੀ ਇਸ ਤਰ੍ਹਾਂ ਹੀ ਯੂਨੀਵਰਸਿਟੀ ਪੁਜ਼ੀਸ਼ਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕਰਨਗੇ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਨਣਗੇ।ਇਸ ਮੌਕੇ ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਹਰਸ਼ ਅਰੋੜਾ, ਮੈਡਮ ਗੁਰਪ੍ਰੀਤ ਕੌਰ, ਪ੍ਰੋ. ਰਣਬੀਰ ਕੌਰ, ਪ੍ਰੋ. ਪੁਨੀਤ ਕੌਰ ਅਤੇ ਪ੍ਰੋ. ਕਵਲਜੀਤ ਕੌਰ ਆਦਿ ਹਾਜ਼ਰ ਸਨ।
Punjab Post Daily Online Newspaper & Print Media