ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਰੋਜਾ ਢਾਡੀ ਦਰਬਾਰ ਹੋਵੇਗਾ।ਸਭਾ ਦੇ ਪ੍ਰਧਾਨ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਸਬੰਧ ਵਿਚ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਵੇਗਾ ਜਿਸ ਦੇ ਭੋਗ 3 ਜੁਲਾਈ ਨੂੰ ਸਵੇਰੇ ਪੈਣਗੇ। ਜਥੇਦਾਰ ਸ਼ਹੂਰਾ ਨੇ ਕਿਹਾ ਕਿ ਵੱਖ-ਵੱਖ ਢਾਡੀ ਜਥੇ ਛੇਵੇਂ ਪਾਤਸ਼ਾਹ ਦਾ ਸਮੁੱਚਾ ਜੀਵਨ 8 ਪ੍ਰਸੰਗਾਂ ਵਿਚ ਪੇਸ ਕਰਨਗੇ।ਇਹ ਲੜੀ ਨਿਰੰਤਰ ਹੋਵੇਗੀ ਅਤੇ 2 ਤੇ 3 ਜੁਲਾਈ ਨੂੰ ਦੋਵੇਂ ਦਿਨ ਢਾਡੀ ਦਰਬਾਰ ਹੋਵੇਗਾ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media