Tuesday, June 23, 2026

ਮਾਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਤੇ ਸਚਖੰਡ ਸ੍ਰੀ PPN2906201718ਹਰਿਮੰਦਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
ਇਸ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਹਾਰਾਜਾ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਾਰੀਆਂ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਖਾਲਸਾ ਰਾਜ ਕਾਇਮ ਕੀਤਾ।ਸ਼ੇਰੇ ਪੰਜਾਬ ਦੇ ਰਾਜ ਵਿਚ ਗਰੀਬ ਤੋਂ ਗਰੀਬ ਵੀ ਖੁਸ਼ ਸੀ ਕਿਉਂਕਿ ਖਾਲਸਾ ਰਾਜ ਆਉਣ ਨਾਲ ਉਨ੍ਹਾਂ ਦੀ ਮੁਗ਼ਲਾਂ ਹੱਥੋਂ ਹੁੰਦੀ ਲੁੱਟ ਖਤਮ ਹੋ ਗਈ ਸੀ। ਮਹਾਰਾਜਾ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ, ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਜਗਜੀਤ ਸਿੰਘ, ਸਕੱਤਰ ਸਿੰਘ ਤੇ ਗੁਰਮੀਤ ਸਿੰਘ, ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਸਮੁੱਚਾ ਸਟਾਫ ਤੇ ਸੰਗਤਾਂ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply