Monday, March 9, 2026

ਦਮਦਮੀ ਟਕਸਾਲ ਨੇ ਸੰਤ ਗਿ. ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਬਰਸੀ ਮਨਾਈ

ਚੌਕ ਮਹਿਤਾ, 29 ਜੂਨ (ਪੰਜਾਬ ਪੋਸਟ- ਜੋਗਿੰਦਰ ਮਾਣਾ)- ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ PPN2906201719ਟਕਸਾਲ ਦੇ 12ਵੇਂ ਮੁੱਖੀ ਸੱਚਖੰਡ ਵਾਸੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਉਨਾ੍ਹਂ ਦੇ ਸੇਵਕ ਭਾਈ ਗੁਰਮੁੱਖ ਸਿੰਘ ਉੜੀਸਾ ਵਾਲਿਆਂ ਦਾ ਬਰਸੀ ਸਮਾਗਮ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਬੀਤੇ ਰੋਜ ਤੋਂ ਆਰੰਭੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗਿਆਨੀ ਹਰਨਾਮ ਸਿੰਘ ਖਾਂਲਸਾ ਨੇ ਕਥਾ ਵਿਚਾਰ ਕਰਦੇ ਸਮੇਂ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਬਾਰੇ ਸੰਗਤ ਨੂੰ ਵਿਸਥਾਰ ਪੂਰਵਕ ਜਾਣੂ ਕਰਵਾਇਆ, ਉਨਾ੍ਹਂ ਬਰਸੀ ਸਮਾਗਮ ਮੌਕੇ ਭਾਰੀ ਗਿਣਤੀ ਵਿੱਚ ਜੁੜੀਆਂ ਸੰਗਤਾਂ ਨੂੰ ਮਹਾਂਪੁਰਸ਼ਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ ਅਤੇ ਬਾਣੀ-ਬਾਣੇ ਨਾਲ ਜੁੜਨ, ਅੰਮ੍ਰਿਤ ਛਕਣ ਤੇ ਪੂਰਨ ਸਿੰਘ ਸੱਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਚਰਨ ਸਿੰਘ, ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਮਨਜਿੰਦਰ ਸਿੰਘ ਜੰਡੀ, ਬਾਬਾ ਗੁਰਭੇਜ ਸਿੰਘ ਖੁਜਾਲਾ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ, ਬਾਬਾ ਪ੍ਰਤਾਪ ਸਿੰਘ ਦੇ ਸਪੁੱਤਰ ਭਾਈ ਗੁਰਦਿਆਲ ਸਿੰਘ, ਗਿਆਨੀ ਜੀਵਾ ਸਿੰਘ, ਹੀਰਾ ਸਿੰਘ ਕਨੇਡਾ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਭੁਪਿੰਦਰ ਸਿੰਘ ਗੱਦਲੀ, ਹਜੂਰੀ ਰਾਗੀ ਭਾਈ ਰਣਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ, ਰਾਗੀ ਭਾਈ ਬਲਦੇਵ ਸਿੰਘ, ਡਾ. ਅਵਤਾਰ ਸਿੰਘ ਬੁੱਟਰ, ਭਾਈ ਹਰਸ਼ਦੀਪ ਸਿੰਘ ਰੰਧਾਵਾ, ਭਾਈ ਪ੍ਰਕਾਸ਼ ਸਿੰਘ, ਭਾਈ ਪ੍ਰਣਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply