ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2017 ਨੂੰ ਜਿੰਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ
ਇਸ ਤੋਂ ਵੱਧ ਹੋ ਗਈ ਹੈ ਅਤੇ ਉਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ, ਉਨ੍ਹਾਂ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਜੁਲਾਈ, 2017 ਤੋਂ 31 ਜੁਲਾਈ, 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ‘ਤੇ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਵੀ ਹਾਜਰ ਸਨ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ 18 ਤੋਂ 21 ਸਾਲ ਦੇ ਬਕਾਇਆ ਰਹਿੰਦੇ ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰ ਕਰਨ ਅਤੇ ਮਰ ਚੁੱਕੇ ਵੋਟਰਾਂ ਦੀਆਂ ਵੋਟਾਂ ਦੀ ਕਟੌਤੀ ਕਰਨ ਦਾ ਕੰਮ ਕੀਤਾ ਜਾਵੇਗਾ।
ਡਿਪਟੀ ਕਮਿਸ਼ਨ ਸ੍ਰੀਮਤੀ ਨੀਲਿਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਹੜੇ ਨੌਜਵਾਨ ਲੜਕੇ/ਲੜਕੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਨ੍ਹਾਂ ਦੀ ਸਹੂਲਤ ਲਈ 565 ਪੋਲਿੰਗ ਬੂਥਾਂ ‘ਤੇ 9 ਜੁਲਾਈ, 2017 (ਦਿਨ ਐਤਵਾਰ) ਅਤੇ 23 ਜੁਲਾਈ, 2017 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਲਗਾ ਕੇ ਬੀ.ਐਲ.ਓ ਵਲੋਂ ਵੋਟ ਬਣਾਉਣ ਸਬੰਧੀ ਫਾਰਮ ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਦਸਿਆ ਕਿ ਇਲੈਕਸ਼ਨ ਕਮਿਸ਼ਂ ਆਫ ਇੰਡੀਆ ਵੱਲੋਂ ਵੋਟਰਾਂ ਨੂੰ ਸਹੂਲਤ ਪ੍ਰਦਾਨ ਕਰਦਿਆਂ ਹੋਇਆ ਆਨਲਾਈਨ ਵੋਟ ਰਜਿਸਟ੍ਰੇਸ਼ਨ ਲਈ ਈ.ਆਰ.ਓ.ਨੈਟ ਨਾਮ ਦੀ ਮੋਬਾਇਲ ਐਪ ਵੀ ਲਾਂਚ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਵੀਪ ਤਹਿਤ ਜਿਲ੍ਹੇ ਵਿਚ ਲੋਕਾਂ ਨੂੰ ਵੋਟ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਵੀਪ ਤਹਿਤ ਸਵੀਪ ਚੌਕ ਬਣਾਇਆ ਗਿਆ ਹੈ ਅਤੇ ਵੱਖ ਵੱਖ ਥਾਵਾਂ ‘ਤੇ ਪ੍ਰੋਗਰਾਮ ਕਰਕੇ ਲੋਕਾਂ ਤੇ ਨੌਜਵਾਨਾਂ ਨੂੰ ਵੋਟ ਰਜਿਸਟ੍ਰੇਸਨ ਕਰਵਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਵੀਪ ਤਹਿਤ ਗਤੀਵਿਧੀਆ ਵਿਚ ਹੋਰ ਵਾਧਾ ਕਰਨ ਲਈ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸਰ (ਸੈ.) ਨੂੰ ਨੋਡਲ ਅਫਸਰ ਸਵੀਪ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਦੀ ਵੋਟ ਰਜਿਸਟਰ ਨਹੀਂ ਹੋਈ ਹੈ, ਉਹ ਇਸ ਵਿਸ਼ੇਸ਼ ਮੁਹਿੰਮ ਦਾ ਲਾਭ ਉਠਾਉਂਦੇ ਹੋਏ ਆਪਣੀ ਵੋਟ ਰਜਿਸਟਰ ਕਰਵਾਉਣ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media