Friday, October 9, 2026

ਪੈਨਸ਼ਨ ਲਾਭਪਾਤਰੀ ਦੀ ਪੜਤਾਲ ਦਾ ਕੰਮ ਜਿਲ੍ਹੇ ਵਿਚ ਸ਼ੁਰੂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅਪੰਗ Kamaldeep Sangha dcਵਿਅਕਤੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਦੀ ਪੜਤਾਲ ਕਰਵਾਉਣ ਦਾ ਜੋ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਸੀ, ਉਸ ’ਤੇ ਜਿਲ੍ਹੇ ਵਿਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਾਰੇ ਪੈਨਸ਼ਨ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਲਈ ਆ ਰਹੇ ਕਰਮਚਾਰੀਆਂ ਨੂੰ ਸਹਿਯੋਗ ਦੇਣ।ਉਨਾਂ ਦੱਸਿਆ ਕਿ ਉਕਤ ਕਰਮਚਾਰੀਆਂ ਵੱਲੋਂ ਇਕ ਫਾਰਮ ਭਰਵਾਇਆ ਜਾਣਾ ਹੈ, ਜੋ ਕਿ ਸ਼ਹਿਰੀ ਖੇਤਰ ਵਿਚ ਕਾਰਪੋਰੇਸ਼ਨ, ਈ. ਓਜ਼ ਅਤੇ ਪਿੰਡਾਂ ਵਿਚ ਪਟਵਾਰੀਆਂ ਦੀ ਅਗਵਾਈ ਹੇਠ ਭਰਿਆ ਜਾਵੇਗਾ। ਉਨਾਂ ਦੱਸਿਆ ਕਿ ਅੰਮਿ੍ਰਤਸਰ ਸ਼ਹਿਰ ਵਿਚ ਪੜਤਾਲ ਕੰਮ ਦੇ ਨੋਡਲ ਅਧਿਕਾਰੀ ਕਾਰਪੋਰੇਸ਼ਨ ਦੇ ਜੁਇੰਟ ਕਮਿਸ਼ਨਰ ਹੋਣਗੇ ਅਤੇ ਪਿੰਡਾਂ ਵਿਚ ਪੜਤਾਲ ਦੇ ਨੋਡਲ ਅਧਿਕਾਰੀ ਸਬੰਧਤ ਐਸ.ਡੀ ਐਮਜ਼ ਹੋਣਗੇ।
ਇਸ ਮੌਕੇ ਹਾਜ਼ਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਸਿੱਧੀ ਬੈਂਕ ਖਾਤਿਆਂ ਰਾਹੀਂ ਹੀ ਦੇਣ ਦਾ ਫੈਸਲਾ ਲਿਆ ਗਿਆ ਹੈ ਅਤੇ ਜੋ ਲਾਭਪਾਤਰੀ ਸਬੰਧਤ ਦਫਤਰ ਵਿਚ ਆਪਣਾ ਬੈਂਕ ਖਾਤਾ ਨਹੀਂ ਦੇਣਗੇ, ਉਨਾਂ ਨੂੰ ਪੈਨਸ਼ਨ ਨਹੀਂ ਮਿਲ ਸਕੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਵੰਬਰ ਅਤੇ ਦਸੰਬਰ 2016 ਦੀ ਪੈਨਸ਼ਨ ਲਈ ਰਾਸ਼ੀ ਉਨਾਂ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਪਾ ਦਿੱਤੀ ਗਈ ਹੈ, ਜਿੰਨਾਂ ਦੇ ਖਾਤੇ ਸਬੰਧੀ ਜਾਣਕਾਰੀ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫ਼ਤਰ ਪਹੁੰਚ ਚੁੱਕੀ ਸੀ, ਪਰ 30 ਹਜ਼ਾਰ ਦੇ ਕਰੀਬ ਪੈਨਸ਼ਨ ਧਾਰਕਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਵਿਭਾਗ ਕੋਲ ਨਾ ਹੋਣ ਕਾਰਨ, ਉਨਾਂ ਦੀ ਪੈਨਸ਼ਨ ਅਜੇ ਬੈਂਕ ਖਾਤਿਆਂ ਵਿਚ ਨਹੀਂ ਪਈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੈਨਸ਼ਨ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਖਾਤੇ ਵਿਚ ਹੀ ਜਾਣੀ ਹੈ, ਇਸ ਲਈ ਹਰੇਕ ਲਾਭਪਾਤਰੀ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਵਿਭਾਗ ਨੂੰ ਦੇਵੇ।
ਉਨਾਂ ਸਾਰੇ ਪੈਨਸ਼ਨ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ (ਸੀ.ਡੀ.ਪੀ.ਓ ) ਦੇ ਦਫਤਰ ਜਮਾ ਕਰਵਾ ਦੇਣ, ਤਾਂ ਜੋ ਪੈਨਸ਼ਨ ਦੀ ਅਦਾਇਗੀ ਵਿਚ ਕੋਈ ਸਮੱਸਿਆ ਨਾ ਆਵੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply