ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀਨੀਅਰ ਪੱਤਰਕਾਰ ਹੁਕਮ ਚੰਦ
ਸ਼ਰਮਾ ਦੇ ਗੁਰਦੁਆਰਾ ਕਲਗੀਧਰ ਸਾਹਿਬ, ਨੇੜੇ ਮੁਲਤਾਨੀਆ ਪੁਲ ਵਿਖੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸੂਬੇ ਭਰ ’ਚੋਂ ਆਈਆਂ ਵੱਖ-ਵੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।ਉਨਾਂ ਨੇ ਪੱਤਰਕਾਰ ਸ਼ਰਮਾ ਦੀ ਜੀਵਨੀ ਅਤੇ ਉਨ੍ਹਾਂ ਦੇ 35 ਸਾਲ ਤੋਂ ਵੱਧ ਲੰਬੇ ਪੱਤਰਕਾਰਤਾ ਦੇ ਯੁੱਗ ਬਾਰੇ ਗੱਲਾਂ ਸਾਂਝੀਆਂ ਕਰਦਿਆਂ ਕਿਹਾ ਕਿ ਹੁਕਮ ਚੰਦ ਸ਼ਰਮਾ ਦੇ ਸਦੀਵੀ ਵਿਛੋੜੇ ਨਾਲ ਪੱਤਰਕਾਰਤਾ ਦਾ ਇੱਕ ਯੁੱਗ ਸਮਾਪਤ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਹੁਕਮ ਚੰਦ ਸ਼ਰਮਾ ਦੀ ਥਾਂ ਨਹੀਂ ਲੈ ਸਕਦਾ।ਮੰਚ ਦਾ ਸੰਚਾਲਨ ਸੇਵਾ ਮੁਕਤ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਵਾਹਿਗੁਰੂ ਪਾਲ ਸਿੰਘ ਨੇ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ, ਸਾਬਕਾ ਮੰਤਰੀ ਸਰੂਪ ਚੰਦ ਸਿੰਗਲਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਅਜੀਤ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ, ਵਿਧਾਇਕਾ ਮੈਡਮ ਬਲਜਿੰਦਰ ਕੌਰ, ਵਿਧਾਇਕਾ ਮੈਡਮ ਰੁਪਿੰਦਰ ਕੌਰ ਰੂਬੀ, ਮੇਅਰ ਬਲਵੰਤ ਰਾਏ ਨਾਥ,ਬਠਿੰਡਾ ਪ੍ਰੈਸ ਕਲੱਬ ਦੇ ਪ੍ਰਧਾਨ ਰਜੈਦੀਪ ਆਦਿ ਤੋਂ ਇਲਾਵਾ ਧਾਰਮਿਕ, ਰਾਜਸੀ ਪਾਰਟੀਆਂ ਦੇ ਆਗੂ ਅਤੇ ਧਾਰਮਿਕ ਸਭਾ ਸੁਸਾਇਟੀਆਂ ’ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖੀ ਜਸਕਰਨ ਸਿੰਘ ਸਿਵੀਆਂ, ਅਵਤਾਰ ਸਿੰਘ, ਚਰਨਜੀਤ ਸਿੰਘ, ਹਰਚਰਨ ਸਿੰਘ, ਹਰਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਬਜਾਜ ਆਦਿ ਮੌਜੂਦ ਸਨ।ਇਸ ਮੌਕੇ ਯੂਨਾਈਡੇਟ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media