ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਗੁਰਮਤਿ ਵਿਦਿਆਲਾ ਗਿੱਲ ਪੱਤੀ ਸਿਵੀਆਂ ਰੋਡ ਵਿਖੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਵਾਸਤੇ ਵਿਦਿਆਲੇ ਦੇ ਮੁੱਖੀ ਬਾਬਾ ਬਲਜੀਤ ਸਿੰਘ ਦੀ ਦੇਖ-ਰੇਖ ਹੇਠ 21-30 ਜੂਨ ਤੱਕ ਦਸਤਾਰ ਸਿਖਲਾਈ ਕੈਂਪ ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਟਲ ਟਰੱਸਟ ਵਲੋਂ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸੇ ਲੜੀ ਦੇ ਤਹਿਤ ਟਰੱਸਟ ਵਲੋਂ ਮੁਫ਼ਤ ਬੱਲਡ ਸ਼ੂਗਰ ਚੈਂਕਅੱਪ ਕੈਂਪ 2 ਜੁਲਾਈ ਦਿਨ ਐਤਵਾਰ ਨੂੰ ਇਸੇ ਸਥਾਨ `ਤੇ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਜਿਸ ਕੈਂਪ ਵਿੱਚ ਮਾਹਿਰ ਡਾਕਟਰਾਂ ਤੋਂ ਇਲਾਵਾ ਦਸਤਾਰ ਸਿਖਲਾਈ ਕੈਂਪ ਦੇ ਸੈਕਟਰੀ ਗੁਰਦੀਪ ਸਿੰਘ ਖੋਸਾ ਕੋਟਲੇਵਾਲੇ, ਹਰਿੰਦਰਪਾਲ ਸਿੰਘ ਗੁੰਮਟਸਰ ਮਹਿਰਾਜ ਅਤੇ ਖਾਸ਼ ਤੌਰ ਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਵੀ ਸ਼ਾਮਲ ਹੋਣਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media