Tuesday, November 24, 2026

ਬਾਬਾ ਫ਼ਰੀਦ ਕਾਲਜ ਵਿਖੇ ਇਕ ਦਿਨਾ ਵਰਕਸ਼ਾਪ ‘ਵਿਨੋਵੇਸ਼ਨ 2.0’ ਦਾ ਆਯੋਜਨ

PPN0107201707ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਵਿਖੇ ‘ਵਿਨੋਵੇਸ਼ਨ 2.0’  ਨਾਂ ਦੀ  ਇੱਕ ਦਿਨ ਵਰਕਸ਼ਾਪ ਕਾਲਜ ਦੇ ਰੋਬੋਟਿਕਸ ਕਲੱਬ (ਰੋਬੋਟਰੋਆਇਜ਼) ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ।ਜਿਸ ਵਿਚ 10+2 (ਨਾਨ-ਮੈਡੀਕਲ) ਅਤੇ ਵੱਖ-ਵੱਖ ਬਹੁ-ਤਕਨੀਕੀ (ਪੋਲੀਟੈਕਨਿਕ) ਕਾਲਜਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸੂਮੋ ਵਾਰੀਅਰ ਰੋਬੋਟ ਦੇ ਮੁਕੰਮਲ ਨਿਰਮਾਣ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ।ਸੂਮੋ ਵਾਰੀਅਰ ਰੋਬੋਟ ਦੇ ਬੁਨਿਆਦੀ ਭਾਗ ਬਾਰੇ ਤਜਰਬਾ, ਅਸੈਂਬਲਿੰਗ ਅਤੇ ਡਿਸ-ਅਸੈਂਬਲਿੰਗ ਤੋਂ ਇਲਾਵਾ ਸੂਮੋ ਵਾਰੀਅਰ ਰੋਬੋਟ ਬਣਾਉਣ ਲਈ ਵਰਤੇ ਜਾਣ ਵਾਲੇ ਵੱਖ-ਵੱਖ ਇਲੈਕਟ੍ਰੋਨਿਕਸ ਕੰਪੋਨੈਂਟਾਂ ਬਾਰੇ ਜਾਣ ਪਛਾਣ ਤੇ ਕੰਮ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ ਗਈ।ਵਿਦਿਆਰਥੀਆਂ ਨੂੰ ਇਸ ਵਰਕਸ਼ਾਪ ਦੌਰਾਨ ਬਹੁਤ ਸਾਰੀਆਂ ਸਕਿਲਜ਼ ਪ੍ਰਾਪਤ ਹੋਈਆਂ ਅਤੇ ਉਹ ਨਵਾਂ ਹੁਨਰ ਸਿੱਖ ਕੇ ਬਹੁਤ ਖੁਸ਼ ਨਜ਼ਰ ਆਏ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਆਰਥੀਆਂ ਦੇ ਰੋਬੋਟਿਕ ਕਲੱਬ (ਰੋਬੋਟਰੋਆਇਜ਼) ਦੇ ਯਤਨਾਂ ਦੀ ਭਰਪੂਰ ਸਲਾਘਾ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply