Tuesday, November 24, 2026

ਗੁਰਮਤਿ ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਦਾ ਸਨਮਾਨ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ PPN0207201704ਗਰਮੀ ਦੀਆ ਛੁੱਟੀਆਂ ’ਚ 1 ਜੂਨ ਤੋਂ 30 ਜੂਨ ਤੱਕ ਗੁਰਮਤਿ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਇਹ ਸੇਵਾ ਮਿਸ਼ਨਰੀ ਕਾਲਜ ਬਠਿੰਡਾ ਯੂਨਿਟ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਅਤੇ ਹੋਰ ਮੈਂਬਰਾਂ ਵਲੋਂ ਨਿਭਾਈ ਗਈ ਕੈਂਪ ’ਚ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੋਗੀ ਨਗਰ ਦੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।ਕੈਂਪ ਦੀ ਸੰਪੂਰਨਤਾ ਮੌਕੇ ਹਰੇਕ ਬੱਚੇ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply