ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਬੱਚਿਆਂ ਨੂੰ ਆਪਣੇ
ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਲਈ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਹਲਕਾ ਅਟਾਰੀ ਦੇ 6 ਪਿੰਡਾਂ ’ਚ 15 ਦਿਨਾਂ ਗੁਰਮਤਿ ਸਿਖਲਾਈ ਕੈਂਪ ਸਰਹੱਦੀ ਪਿੰਡ ਅਚਿੰਤਕੋਟ ਨਜ਼ਦੀਕ ਅਟਾਰੀ ਵਿਖੇ ਸੰਪੂਰਣ ਹੋਇਆ। ਗੁਰਮਤਿ ਸਿਖਲਾਈ ਕੈਂਪ ਦੇ ਅੱਜ ਆਖ਼ਰੀ ਦਿਨ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਬੱਚਿਆਂ ਦਾ ਧਾਰਮਿਕ ਪ੍ਰੋਗਰਾਮ ਸਰਹੱਦੀ ਪਿੰਡ ਅਚਿੰਤਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ।ਇਸ ਕੈਂਪ ਵਿਚ ਸਰਹੱਦੀ ਹਲਕਾ ਅਟਾਰੀ ਦੇ ਪਿੰਡ ਅਚਿੰਤਕੋਟ, ਘਰਿੰਡਾ, ਘਰਿੰਡੀ, ਕਾਉਂਕੇ, ਭਡਿਆਰ, ਰਣਗੜ ਅਤੇ ਰਣੀਕੇ ਵਿਖੇ ਲਗਾਏ ਗਏ ਕੈਪਾਂ ਵਿੱਚ 500 ਦੇ ਕਰੀਬ ਬੱਚਿਆਂ ਨੂੰ ਗੁਰਬਾਣੀ, ਗੁਰ-ਇਤਿਹਾਸ, ਸਿੱਖ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਵੱਖ-ਵੱਖ ਪਿੰਡਾਂ ਵਿਚ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕਾਂ ਭਾਈ ਸੁਖਵੰਤ ਸਿੰਘ ਸਭਰਾ, ਭਾਈ ਲਵਲਪ੍ਰੀਤ ਸਿੰਘ, ਭਾਈ ਬਲਵਿੰਦਰ ਸਿੰਘ ਝਬਾਲ ਵੱਲੋਂ ਪਹੁੰਚ ਕੇ ਦਿੱਤੀ ਗਈ।
15 ਦਿਨਾਂ ਗੁਰਮਤਿ ਸਿਖਲਾਈ ਕੈਂਪ ਦੌਰਾਨ ਵੱਖ-ਵੱਖ ਪਿੰਡਾਂ ਵਿਚ ਬੱਚਿਆਂ ਨੂੰ ਦਿੱਤੇ ਧਾਰਮਿਕ ਵਿਸ਼ਿਆ ’ਤੇ ਮੁਕਾਬਲੇ ਅੱਜ ਕੈਂਪ ਦੀ ਸਮਾਪਤੀ ਦੌਰਾਨ ਕਰਵਾਏ ਗਏ, ਜਿਸ ਵਿੱਚ ਬੱਚਿਆ ਨੇ ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਲੈਕਚਰ ਦਿੱਤੇ ਤੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ।ਅੱਵਲ ਆਏ ਬੱਚਿਆ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਰਟੀਫ਼ਿਕੇਟ, ਮੈਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਬਾਬਾ ਨਿਰਮਲ ਸਿੰਘ ਨੌਸ਼ਿਹਰਾਢਾਲਾ, ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਜਥੇ: ਹਰਦਰਬੀਰ ਸਿੰਘ ਸ਼ਾਹ, ਨੇ ਸਾਂਝੇ ਤੌਰ ’ਤੇ ਬੱਚਿਆਂ ਨੂੰ ਸਨਮਾਨਿਤ ਕੀਤਾ।ਕੈਂਪ ਦੌਰਾਨ ਅਵੱਲ ਆਏ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਵਿਸ਼ੇਸ਼ ਤੌਰ ’ਤੇ ਬੱਚਿਆਂ ਨੂੰ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ।
ਇਸ ਮੌਕੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਅਜਮੇਰ ਸਿੰਘ ਘਰਿੰਡੀ, ਬਲਦੇਵ ਸਿੰਘ ਮੈਨੇਜਰ, ਪ੍ਰਧਾਨ ਅਜੀਤ ਸਿੰਘ ਹੁਸ਼ਿਆਰ ਨਗਰ, ਜ਼ੋਰਾਵਰ ਸਿੰਘ ਅਚਿੰਤਕੋਟ, ਬਲਜਿੰਦਰ ਸਿੰਘ ਅਚਿੰਤਕੋਟ, ਸਰੂਪ ਸਿੰਘ ਅਚਿੰਤਕੋਟ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਵਿੰਦਰ ਸਿੰਘ ਝਬਾਲ, ਜਸਪਾਲ ਸਿੰਘ ਨੇਸ਼ਟਾ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media